ਸਪਾ ਸੈਂਟਰ ਵਿੱਚ ਕੰਮ ਕਰਨ ਵਾਲੀ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼ - ਮੁਲਜ਼ਮਾਂ ਕੋਲੋਂ ਅਸਲਾ ਬਰਾਮਦ
ਬਠਿੰਡਾ ਦੇ ਮਹੇਸ਼ ਪੁਰੀ ਚੌਂਕ ਨੇੜੇ ਸਪਾ ਸੈਂਟਰ (The girl working in the spa center) ਵਿੱਚ ਕੰਮ ਕਰਨ ਵਾਲੀ ਲੜਕੀ ਨਾਲ 5 ਲੋਕਾਂ ਵੱਲੋਂ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਕੋਸ਼ਿਸ਼ ਵਿੱਚ ਸਪਾ ਸੈਂਟਰ ਮਾਲਕ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ। ਪੀੜਤ ਲੜਕੀ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਮੌਕੇ ਉੱਤੇ ਜਾ ਕੇ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ (4 accused were arrested) ਲਿਆ। ਪੁਲਿਸ ਮੁਤਾਬਿਕ ਪੀੜਤ ਲੜਕੀ ਜੋ ਕਿ ਸਪਾ ਸੈਂਟਰ ਵਿੱਚ ਕੰਮ ਕਰਦੀ ਹੈ ਉਸ ਨਾਲ ਕੁੱਝ ਲੋਕਾਂ ਵੱਲੋਂ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਮੌਕੇ ਉੱਤੇ ਜਾ ਕੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਵਿੱਚੋਂ ਇਕ ਫਰਾਰ ਹੋ ਗਿਆ। ਪੁਲਿਸ ਮੁਤਾਬਿਕ ਗ੍ਰਿਫਤਾਰ ਮੁਲਜ਼ਮਾਂ ਕੋਲੋਂ ਅਸਲਾ ਵੀ ਬਰਾਮਦ (Arms recovered from the accused) ਹੋਇਆ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਫਿਲਹਾਲ ਪੰਜਵੇਂ ਮੁਲਜ਼ਮ ਦੀ ਭਾਲ ਜਾਰੀ ਹੈ।
Last Updated : Feb 3, 2023, 8:34 PM IST