Gurudwara Ber Sahib: ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਰੁਸ਼ਨਾਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੰਗਤ ਹੋਈ ਨਤਮਸਤਕ - ਦੀਵਾਲੀ
Published : Nov 13, 2023, 7:01 AM IST
ਬੰਦੀ ਛੋੜ ਦਿਵਸ ਅਤੇ ਦੀਵਾਲੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੀ ਬੜੀ ਧੂਮ ਧਾਮ ਨਾਲ ਮਨਾਈ ਗਈ। ਇਸ ਮੌਕੇ ਸ਼ਾਮ ਸਮੇਂ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀਆਂ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਅਤੇ ਸੰਗਤ ਵੱਲੋਂ ਵੀ ਘਿਓ ਦੇ ਦੀਵੇ ਜਗਾ ਕੇ ਅਤੇ ਮੋਮ ਬਤੀਆਂ ਜਗਾ ਕੇ ਅਲੌਕਿਕ ਦੀਪ ਮਾਲਾ ਕੀਤੀ ਗਈ। ਸੰਗਤ ਵਿੱਚ ਕਾਫੀ ਉਤਸ਼ਾਹ ਨਜ਼ਰ ਆਇਆ। ਗੁਰੂ ਸਾਹਿਬ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸੰਗਤ ਨੇ ਗੱਲ ਕਰਦਿਆ ਦੱਸਿਆ ਕਿ ਉਹ ਅਪਣੇ ਪਰਿਵਾਰਾਂ ਦੇ ਨਾਲ ਗੁਰਦੁਆਰਾ ਸਾਹਿਬ ਪਹੁੰਚੇ ਹਨ। ਇੱਥੇ ਆ ਕੇ ਮੱਥਾ ਟੇਕਿਆ, ਫਿਰ ਦੇਸੀ ਘਿਓ ਦੇ ਦੀਵੇ ਜਗਾਏ ਅਤੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਸੁਣਦੇ ਹੋਏ ਆਤਿਸ਼ਬਾਜ਼ੀ ਦੇਖੀ।