ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਬਿਆਸ ਪੁਲਿਸ ਨੇ ਲਾਇਆ ਦੁੱਧ ਦਾ ਲੰਗਰ, ਸ਼ਰਧਾ ਨਾਲ ਪੁਲਿਸ ਮੁਲਾਜ਼ਮਾਂ ਨੇ ਸੰਗਤ ਨੂੰ ਵਰਤਾਇਆ ਦੁੱਧ - ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ
Published : Dec 23, 2023, 7:46 AM IST
|Updated : Dec 23, 2023, 7:59 AM IST
Beas police set up a milk langar: ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sri Guru Gobind Singh) ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੁਨੀਆਂ ਭਰ ਵਿੱਚ ਜਿੱਥੇ ਧਾਰਮਿਕ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਨਤਮਸਤਕ ਹੁੰਦਿਆਂ ਸੰਗਤ ਵੱਲੋਂ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ। ਉੱਥੇ ਹੀ ਪੰਜਾਬ ਪੁਲਿਸ ਵੱਲੋਂ ਵੀ ਨਿੱਕੀਆਂ ਜਿੰਦਾਂ ਦੇ ਵੱਡੇ ਸਾਕੇ ਨੂੰ ਯਾਦ ਕਰਦਿਆਂ ਵੱਖ-ਵੱਖ ਸਥਾਨਾਂ ਉੱਤੇ ਲੰਗਰ ਲਗਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾ ਰਹੇ ਹਨ। ਇਸੇ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਸ਼ੁਰੂਆਤੀ ਹੱਦ ਦਰਿਆ ਬਿਆਸ ਨੇੜੇ ਸਥਿਤ ਹਾਈ ਟੈੱਕ ਪੁਲਿਸ ਨਾਕਾ ਬਿਆਸ ਵਿਖੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਸਮੂਹ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਦੁੱਧ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਨਾਕੇ ਰਾਹੀਂ ਲੰਘ ਰਹੇ ਲੋਕਾਂ ਨੂੰ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਦੁੱਧ ਦਾ ਲੰਗਰ ਛਕਾਇਆ ਗਿਆ।।