ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਾਣੀ ਅਤੇ ਵਾਤਾਵਰਨ ਬਚਾਉਣ ਨੂੰ ਚਲਾਈ ਮੁਹਿੰਮ - ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਗਸੀਰ ਸਿੰਘ ਝੁੰਬਾ
ਪਾਣੀ ਬਚਾਓ ਨੂੰ ਲੈ ਕੇ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਕੀਤਾ ਜਾ ਰਿਹਾ ਹੈ। ਜਾਗਰੂਕ ਕਿਸਾਨ ਯੂਨੀਅਨ ਉਗਰਾਹਾਂ ਨੇ ਵੰਡੇ ਪੰਪਲੈਟ ਬੱਸ ਸਟੈਂਡ ਵਿਖੇ ਜਾਣਕਾਰੀ ਦਿੰਦੇ ਹੋਏ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਗਸੀਰ ਸਿੰਘ ਝੁੰਬਾ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਪਾਣੀ ਬਹੁਤ ਖ਼ਰਾਬ ਆ ਰਿਹਾ ਹੈ। ਇੱਥੋਂ ਤੱਕ ਕਿ ਹੇਠਲੇ ਜ਼ਮੀਨੀ ਪੱਧਰ ਤੋਂ ਜਾ ਰਿਹਾ ਹੈ। ਜਿਸ ਲਈ ਸਰਕਾਰਾਂ ਨੇ ਕਿਸਾਨਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਅਸੀਂ ਅੱਜ ਬੱਸ ਸਟੈਂਡ ਵਿਖੇ ਪੰਫਲੇਟ ਵੰਡ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ ਕਿ ਵੱਡੇ ਘਰਾਣਿਆਂ ਦੇ ਲੋਕਾਂ ਵੱਲੋਂ ਪਾਣੀ ਖ਼ਰਾਬ ਕੀਤਾ ਜਾ ਰਿਹਾ ਹੈ ਅਤੇ ਜ਼ਮੀਨ ਤੋਂ ਥੱਲੇ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਇੱਕ ਅਸੀਂ ਵੱਡਾ ਸੰਘਰਸ਼ ਕਰਨ ਜਾ ਰਹੇ ਹਾਂ ਕਿਉਂਕਿ ਪੰਜਾਬ ਸਰਕਾਰ ਅਤੇ ਵੱਡੇ ਕਾਰਪੋਰੇਟ ਘਰਾਣੇ ਇਸ ਦੀ ਸਿੱਧੇ ਤੌਰ ਤੇ ਜ਼ਿੰਮੇਵਾਰ ਹਨ। ਜੇ ਅੱਜ ਅਸੀਂ ਪਾਣੀ ਨੂੰ ਨਾ ਬਚਾਇਆ ਤਾਂ ਆਉਣ ਵਾਲੀ ਪੀੜ੍ਹੀ ਲਈ ਖਤਰਾ ਪੈਦਾ ਹੋਵੇਗਾ। ਸਾਡੀ ਸਰਕਾਰ ਤੋਂ ਮੰਗ ਹੈ ਕਿ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਵੱਡੇ ਵੱਡੇ ਵਿਗਿਆਨਿਕ ਵੀ ਇਹ ਦੱਸ ਰਹੇ ਹਨ ਕਿ ਅੱਜ ਜ਼ਮੀਨ ਤੋਂ ਥੱਲੇ ਪਾਣੀ ਜਾ ਰਿਹਾ ਹੈ ਜੋ ਕਿ ਕਿਸਾਨੀ ਲਈ ਬਹੁਤ ਖ਼ਤਰਾ ਪੈਦਾ ਹੋਵੇਗਾ।
Last Updated : Feb 3, 2023, 8:23 PM IST