ਸੰਗਰੂਰ ਲੋਕ ਸਭਾ ਤੋਂ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਦੱਸੀ ਭਵਿੱਖ ਦੀ ਸਿਆਸਤ - ਭਾਜਪਾ ਉਮੀਦਵਾਰ ਕੇਵਲ ਢਿੱਲੋਂ
ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਲਗਾਤਾਰ ਜਾਰੀ ਹੈ। ਇਸ ਦੌਰਾਨ ਲੋਕ ਸਭਾ ਦੇ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਭਵਿੱਖ ਦੀ ਰਾਜਨੀਤੀ ਦੱਸੀ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੰਗਰੂਰ ਵਿੱਚ ਹਰ ਹਾਲਤ ਵਿੱਚ ਏਅਰਪੋਰਟ ਬਣ ਕੇ ਰਹੇਗਾ ਅਤੇ ਭਵਿੱਖ ਵਿੱਚ ਵੀ ਉਹ ਅਜਿਹੀਆਂ ਕੋਸ਼ਿਸ਼ਾਂ ਜਾਰੀ ਰੱਖਣਗੇ। ਜਿਸ ਨਾਲ ਸੰਗਰੂਰ ਜ਼ਿਲ੍ਹੇ ਦਾ ਵਿਕਾਸ ਹੋ ਸਕੇ। ਉਨ੍ਹਾਂ ਅੱਗੇ ਕਿਹਾ, ਜਿਸ ਤਰ੍ਹਾਂ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਦਾ ਹਾਲ ਹੈ ਉਸ ਤੋਂ ਸਾਫ਼ ਜ਼ਾਹਿਰ ਹੈ ਕਿ "ਆਮ ਆਦਮੀ ਪਾਰਟੀ" ਦੀ ਸਰਕਾਰ ਤਿੰਨ ਮਹੀਨਿਆਂ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।
Last Updated : Feb 3, 2023, 8:24 PM IST