ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਵਿਕਾਸ ਲਈ ਕਰ ਰਹੀ ਕੰਮ: ਤਰੁਣ ਚੁੱਗ - ludhiana mann ki baat program arrive tarun chugh
ਲੁਧਿਆਣਾ ਦੇ ਸਿਵਲ ਲਾਈਨ ਵਿਖੇ ਆਯੋਜਿਤ ਪ੍ਰੋਗਰਾਮ ਵਿਚ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮਨ ਕੀ ਬਾਤ ਪ੍ਰੋਗਰਾਮ ਵਿਚ ਹਿੱਸਾ ਲਿਆ। ਉਨ੍ਹਾ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਕੇਂਦਰ ਦੀ ਭਾਜਪਾ ਸਰਕਾਰ ਅਣਥਕ ਯਤਨ ਕਰ ਰਹੀ ਹੈ। ਉਨ੍ਹਾ ਕਿਹਾ ਕਿ ਅਸੀਂ ਲੋਕ ਭਲਾਈ ਸਕੀਮਾਂ ਦੇ ਨਾਲ ਪੰਜਾਬ 'ਚ ਨਵੀਆਂ ਸੜਕਾਂ ਨਵੇਂ ਵਿਕਾਸ ਪ੍ਰੋਜੈਕਟ, ਐਨ ਸੀ ਸੀ ਅਤੇ ਫਿਰ ਵਿਦਿਅਕ ਅਦਾਰੇ ਆਦਿ ਖੋਲ੍ਹ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਕੌਮੀ ਜਰਨਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਮਨ ਕੀ ਬਾਤ ਵਿਚ ਤਮਾਮ ਵਰਕਰਾਂ ਅਤੇ ਲੀਡਰਾਂ ਨੇ ਹਿੱਸਾ ਲਿਆ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਵੱਲੋਂ ਮੇਰੀ ਮਾਟੀ ਮੇਰਾ ਦੇਸ਼ ਤਹਿਤ 75 ਬਲਾਕਾਂ ਦੀ ਮਿੱਟੀ ਨੂੰ ਇਕੱਠਾ ਕਰਕੇ ਇੱਕ ਵਾਟਿਕਾ ਬਣਾਈ ਜਾਵੇਗੀ ਇਸ ਤੋਂ ਇਲਾਵਾ ਪੰਜਾਬ ਵਿੱਚ ਬਾਰਡਰ ਸਟੇਟ ਨੂੰ ਲੈ ਕੇ ਉਨ੍ਹਾਂ ਕਿਹਾ ਗ੍ਰਹਿ ਵਿਭਾਗ ਪੰਜਾਬ ਲਈ ਠੋਸ ਕਦਮ ਚੁੱਕ ਰਿਹਾ ਹੈ। ਉਧਰ ਮਨੀਪੁਰ ਘਟਨਾ ਨੂੰ ਲੈ ਕੇ ਉਨ੍ਹਾਂ ਕਿਹਾ ਇਸ ਲਈ ਰਾਜਨੀਤੀ ਕੀਤੀ ਜਾ ਰਹੀ ਹੈ। ਪੱਛਮ ਬੰਗਾਲ ਅਤੇ ਹੋਰਨਾਂ ਸੂਬਿਆਂ ਦਾ ਵੀ ਜ਼ਿਕਰ ਕੀਤਾ।