ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ- ਪੰਜਾਬ ਦੇ ਪਾਣੀ ਉੱਤੇ ਪੰਜਾਬ ਦਾ ਹੱਕ, ਕਿਸੇ ਹੋਰ ਦਾ ਨਹੀਂ - ਪੰਜਾਬ ਦੇ ਪਾਣੀ ਉੱਤੇ ਪੰਜਾਬ ਦਾ ਹੱਕ
ਕੈਬਨਿਟ ਮੰਤਰੀ ਅਮਨ ਅਰੋੜਾ ਬੁੱਧਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਨਵੇਂ ਸਾਲ ਨੂੰ ਲੈ ਕੇ ਦਰਬਾਰ ਸਾਹਿਬ ਉੱਤੇ ਦੁਰਗਿਆਣਾ ਮੰਦਿਰ ਵਿੱਚ ਨਤਮਸਤਕ ਹੋਣ (Cabinet Minister Aman Arora in Amritsar) ਲਈ ਆਏ ਹਨ। ਅਮਨ ਅਰੌੜਾ ਨੇ ਐਸਵਾਈਐਲ ਨੂੰ ਲੈਕੇ ਕਿਹਾ ਕਿ ਪੰਜਾਬ ਕੋਲ ਇਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਉੱਤੇ ਪੰਜਾਬ ਦਾ ਹੱਕ ਹੈ, ਹੋਰ ਕਿਸੇ ਸੂਬੇ ਦਾ ਨਹੀਂ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਕਾਰਨ ਅੱਜ ਪੰਜਾਬ ਦੀ (Aman Arora statement on SYL) ਇਹ ਹਾਲਤ ਹੋਈ ਹੈ। ਇਸ ਦੇ ਨਾਲ ਹੀਂ, ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰੂ ਘਰ ਦੀਆਂ ਗੋਲਕਾਂ ਨੂੰ ਲੈਕੇ ਦਿੱਤੇ ਬਿਆਨ ਬਾਰੇ ਵੀ ਸੱਪਸ਼ਟੀਕਰਨ ਦਿੱਤਾ।
Last Updated : Feb 3, 2023, 8:38 PM IST