ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਪਹੁੰਚੇ ਕੈਬਨਿਟ ਮੰਤਰੀ - ਮਲੋਟ ਤੋਂ ਵਿਧਾਇਕ
ਸ੍ਰੀ ਮੁਕਤਸਰ ਸਾਹਿਬ ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਚ ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਹਲਕਾ ਮਲੋਟ ਤੋਂ ਵਿਧਾਇਕ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਸੇਸ਼ ਤੌਰ ਉਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਅੰਗਹੀਣ ਲੋਕਾਂ ਨੂੰ ਲੋਨ ਦੇ ਚੈੱਕ ਵੀ ਤਕਸੀਮ ਕੀਤੇ ਗਏ। ਉਨ੍ਹਾਂ ਕਿਹਾ ਕੇ ਇਨ੍ਹਾਂ ਅੰਗਹੀਣ ਲੋਕਾਂ ਨੂੰ ਹਰ ਸਹੂਲਤ ਦੇਣ ਲਈ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਡਾਇਰੈਕਟਰ ਸਮਾਜ ਭਲਾਈ ਪੰਜਾਬ ਨੇ ਵੀ ਇਸ ਸਮਾਗਮ ਨੂੰ ਸੰਬੋਧਨ ਕੀਤਾ।
Last Updated : Feb 3, 2023, 8:34 PM IST