ਪੰਜਾਬ

punjab

ਸ਼ਹੀਦੀ ਜੋੜ ਮੇਲ ਦੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣਗੇ, ਮੀਤ ਹੇਅਰ

By

Published : Dec 8, 2022, 9:58 PM IST

Updated : Feb 3, 2023, 8:35 PM IST

ਫਤਹਿਗੜ੍ਹ ਸਾਹਿਬ:- ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੇ Gurmeet Singh Meet Hayer ਸਰਹਿੰਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਇੱਥੇ ਇੱਕ ਵਿਆਹ ਸਮਾਗਮ ਦੇ ਵਿਚ ਸ਼ਾਮਲ ਹੋਣ ਲਈ ਆਏ ਸਨ, ਉਨ੍ਹਾਂ ਕਿਹਾ ਕਿ ਜਦੋਂ ਉਹ ਵਿਰੋਧੀ ਧਿਰ ਦੇ ਵਿੱਚ ਸਨ, ਉਸ ਸਮੇਂ ਵੀ ਇਸ ਸਥਾਨ ਉੱਤੇ ਨਤਮਸਤਕ ਹੋਣ ਦੇ ਲਈ ਆਉਂਦੇ ਸਨ। ਇਸ ਲਈ ਉਨ੍ਹਾਂ ਨੂੰ ਅਨੁਮਾਨ ਹੈ ਕਿ ਇਸ ਅਸਥਾਨ ਉੱਤੇ ਲੱਖਾਂ ਦੀ ਤਦਾਦ ਵਿੱਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਪਹਿਲਾਂ ਵੀ ਸਰਕਾਰਾਂ ਦੇ ਵੱਲੋਂ ਪ੍ਰਬੰਧ ਕੀਤੇ ਜਾਂਦੇ ਰਹੇ ਹਨ, ਹੁਣ ਉਨ੍ਹਾਂ ਦੀ ਸਰਕਾਰ ਵੱਲੋਂ ਵੀ ਇਸ ਵੱਲ ਖ਼ਾਸ ਧਿਆਨ ਦਿੱਤਾ ਜਾਵੇਗਾ। Gurmeet Singh Meet Hayer reached Fatehgarh Sahib
Last Updated : Feb 3, 2023, 8:35 PM IST

ABOUT THE AUTHOR

...view details