ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਠਿੰਡਾ ਦਾਣਾ ਮੰਡੀ ਦਾ ਲਿਆ ਜਾਇਜਾ
ਪੰਜਾਬ ਦੇ ਫੂਡ ਸਪਲਾਈ ਮੰਤਰੀ ਅੱਜ 28 ਅਕਤੂਬਰ ਨੂੰ ਬਠਿੰਡਾ ਦੀ ਦਾਣਾ ਮੰਡੀ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਆਈ ਝੋਨੇ ਦੀ ਫ਼ਸਲ ਦਾ ਜਾਇਜਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਪੰਜਾਬ ਦੀ ਸਾਰੀ ਮੰਡੀਆਂ ਵਿੱਚ ਕਿਸਾਨਾਂ ਨੂੰ ਇਸ ਵਾਰ ਝੋਨੇ ਦੀ ਫਸਲ ਦੀ ਖਰੀਦ ਨੂੰ ਲੈ ਕੇ ਨਹੀਂ ਆਉਣ ਦਿੱਤੀ ਜਾਵੇਗੀ। ਕੋਈ ਵੀ ਸਮੱਸਿਆ ਕਿਸਾਨਾਂ ਦੀ ਝੋਨੇ ਦੀ ਫ਼ਸਲ ਨਾਲ ਦੇ ਨਾਲ ਖ਼ਰੀਦੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਪੇਮੈਂਟ ਵੀ ਉਨ੍ਹਾਂ ਦੇ ਖਾਤੇ ਵਿੱਚ ਨਾਲ ਦੀ ਨਾਲ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਦੇ ਦੌਰਾਨ ਕਿਸਾਨ ਮੰਡੀਆਂ ਵਿੱਚ ਪ੍ਰੇਸ਼ਾਨ ਹੁੰਦੇ ਸੀ ਪਰ ਹੁਣ ਕੋਈ ਸਮੱਸਿਆ ਨਹੀਂ ਹੈ। ਕਿਸਾਨਾਂ ਵੱਲੋਂ ਜਿਹੜਾ ਲਗਾਤਾਰ ਸੀਐਮ ਦੀ ਕੋਠੀ ਬਾਹਰ ਸੰਗਰੂਰ ਵਿਖੇ ਧਰਨਾ ਕਿਸਾਨਾਂ ਤਰਫੋਂ ਦਿੱਤਾ ਜਾ ਰਿਹਾ ਹੈ। ਇਸ ਮੁੱਦੇ ਤੇ ਮੰਤਰੀ ਨੇ ਆਖਿਆ ਇਹ ਮਸਲਾ ਪੰਜਾਬ ਸਰਕਾਰ ਦਾ ਹੈ। ਬਹੁਤ ਜਲਦ ਇਸ ਨੂੰ ਵੀ ਹੱਲ ਕਰਵਾਇਆ ਜਾਵੇਗਾ।
Last Updated : Feb 3, 2023, 8:30 PM IST