ਚੱਲਦੀ ਕਾਰ ਨੂੰ ਲੱਗੀ ਅੱਗ, ਚਾਲਕ ਨੇ ਭੱਜ ਕੇ ਬਚਾਈ ਜਾਨ - car caught fire
ਬੀਤੀ ਰਾਤ ਬਰਨਾਲਾ ਦੇ ਕਸਬਾ ਹੰਡਿਆਇਆ ਨੇੜੇ ਪੈਟਰੋਲ ਪੰਪ ਨਜ਼ਦੀਕ ਇੱਕ ਸੈਂਟਰੋ ਕਾਰ ਨੂੰ ਅਚਾਨਕ ਅੱਗ ਲੱਗ ਗਈ। ਜਿਸ ਨਾਲ ਕਾਰ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਈ। ਇਹ ਘਟਨਾ ਇੰਨੀ ਤੇਜ਼ੀ ਨਾਲ ਵਾਪਰੀ ਕਿ ਕਾਰ ਵਿੱਚ ਸਵਾਰ ਵਿਅਕਤੀਆਂ ਵੱਲੋਂ ਭੱਜ ਕੇ ਜਾਨ ਬਚਾਈ ਗਈ। ਕਾਰ ਮਾਲਕ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਰੰਗੀਆਂ ਪਿੰਡ ਦਾ ਰਹਿਣ ਵਾਲਾ ਹੈ ਅਤੇ ਬਠਿੰਡਾ ਤੋਂ ਕੰਮ ਨਿਬੇੜ ਕੇ ਵਾਪਸ ਪਿੰਡ ਪਰਤ ਰਿਹਾ ਸੀ ਕਿ ਰਸਤੇ ਵਿੱਚ ਅਚਾਨਕ ਕਾਰ ਅੱਗ ਦੀ ਲਪੇਟ ਵਿੱਚ ਆ ਗਈ। ਉਹਨਾਂ ਦੱਸਿਆ ਕਿ ਹੰਡਿਆਇਆ ਨੇੜੇ ਅਚਾਨਕ ਕਾਰ ਵਿੱਚੋਂ ਧੂਆਂ ਨਿਕਲਦਾ ਦਿਖਾਈ ਦਿੱਤਾ ਅਤੇ ਜਦੋਂ ਉਹਨਾਂ ਨੇ ਕਾਰ ਦੀ ਤਾਕੀ ਖੋਲ੍ਹ ਕੇ ਬਾਹਰ ਨਿਕਲੇ ਤਾਂ ਅਚਾਨਕ ਕਾਰ ਨੂੰ ਅੱਗ ਲੱਗ ਗਈ। ਅੱਗ ਇੱਕੋਦਮ ਵਧ ਗਈ ਅਤੇ ਦੇਖਦੇ ਹੀ ਦੇਖਦੇ ਪੂਰੀ ਕਾਰ ਸੜ ਗਈ। ਉਹਨਾਂ ਕਿਹਾ ਕਿ ਫਾਇਰ ਬ੍ਰਿਗੇਡ ਵੀ ਦੇਰੀ ਨਾਲ ਪਹੁੰਚੀ। ਜਦੋਂ ਤੱਕ ਫਾਇਰ ਬ੍ਰਿਗੇਡ ਪਹੁੰਚੀ, ਉਦੋਂ ਤੱਕ ਕਾਰ ਸੜ ਚੁੱਕੀ ਸੀ। ਉੱਥੇ ਹੀ ਕਾਰ ਮਾਲਕ ਨੇ ਦੱਸਿਆ ਕਿ ਕਾਰ ਵਿੱਚ ਉਹਨਾਂ ਦੇ ਜ਼ਰੂਰੀ ਕਾਗਜ਼ਾਤ ਅਤੇ 20 ਹਜ਼ਾਰ ਰੁਪਏ ਦੀ ਨਕਦੀ ਵੀ ਸੜ ਗਈ।
Last Updated : Feb 3, 2023, 8:23 PM IST