ਧੁੰਦ ਕਾਰਨ ਖੜੇ ਟਰਾਲੇ ਵਿੱਚ ਵੱਜੀ ਕਾਰ, 4 ਨੌਜਵਾਨਾਂ ਦੀ ਮੌਤ ਤੇ ਇੱਕ ਜਖ਼ਮੀ - Punjab news
Published : Jan 12, 2024, 1:35 PM IST
ਤਰਨ ਤਾਰਨ ਦੇ ਅਧੀਨ ਆਉਂਦੇ ਹਰੀਕੇ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ 4 ਨੌਜਵਾਨਾਂ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕੀ ਨੌਜਵਾਨ ਪਠਾਨਕੋਟ ਤੋਂ ਵਾਪਸ ਆ ਰਹੇ ਸੀ ਅਤੇ ਫਿਰੋਜ਼ਪੁਰ ਵਾਪਸ ਜਾ ਰਹੇ ਸੀ। ਹਰੀਕੇ ਨਜਦੀਕ ਅੰਮ੍ਰਿਤਸਰ ਤੋਂ ਹਰੀਕੇ ਅੰਦਰ ਨਵੇਂ ਹਾਈਵੇ ਉੱਤੇ ਕਰੀਬ ਸਵਾ 12 ਕੁ ਵਜੇ ਹਾਈਵੇ ਇਹ ਸੜਕ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਇੱਕ ਕੰਟੇਨਰ ਖਰਾਬ ਹੋਣ ਕਾਰਨ ਹਾਈਵੇ ਉੱਪਰ ਹੀ ਖੜਾ ਸੀ ਜਿਸ ਪਿੱਛੇ ਇੱਕ 18 ਟਾਇਰ ਵਾਲਾ ਟਰਾਲਾ ਖੜਾ ਸੀ ਅਤੇ ਧੁੰਦ ਜਿਆਦਾ ਸੰਘਣੀ ਹੋਣ ਕਰਕੇ ਸਵਿੱਫਟ ਕਾਰ ਉਸ ਟਰਾਲੇ ਵਿੱਚ ਜਾ ਵੱਜੀ ਜਿਸ ਨਾਲ ਨੌਜਵਾਨ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ, ਜਦੋਂ ਰਾਹਗੀਰਾਂ ਦੀ ਮਦਦ ਨਾਲ ਉਕਤ ਨੌਜਵਾਨਾਂ ਨੂੰ ਹਸਪਤਾਲ ਲਜਾਇਆ ਗਿਆ, ਤਾਂ ਉਥੇ ਡਾਕਟਰਾਂ ਨੇ ਚੌ ਨੌਜਵਾਨਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਜਿਨ੍ਹਾਂ ਦੀ ਪਛਾਣ ਪਰਮਜੀਤ ਸਿੰਘ, ਗੁਰਦੇਵ ਸਿੰਘ, ਰੋਬਨਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਵਜੋਂ ਹੋਈ ਹੈ। ਦਿਲਬਾਗ ਸਿੰਘ ਨੇ ਦੱਸਿਆ ਕਿ ਕਾਰ ਦਾ ਡਰਾਈਵਰ ਬਲਵਿੰਦਰ ਸਿੰਘ, ਹਾਦਸੇ ਵਿੱਚ ਜ਼ਖਮੀ ਹੋ ਗਿਆ ਹੈ, ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।