ਪੁਲਿਸ ਨੇ 6 ਵਿਅਕਤੀਆਂ ਖਿਲਾਫ ਕੀਤਾ ਮਾਮਲਾ ਦਰਜ, ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੀ ਪਾਈ ਸੀ ਪੋਸਟ
ਪਟਿਆਲਾ ਜ਼ਿਲ੍ਹੇ ਵਿੱਚ ਪੁਲਿਸ ਨੇ ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੀ ਪੋਸਟ ਪਾਉਣ ਵਾਲੇ 6 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਕੋਲੋਂ 2 ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਨਿਰਦੇਸ਼ਾ ਅਨੁਸਾਰ ਸੋਸ਼ਲ ਮੀਡੀਆ ਉੱਤੇ ਫੋਟੋ ਪਾਉਣ ਵਾਲੇ ਅਤੇ ਭੜਕਾਊ ਭਾਸ਼ਣ ਦੇਣ ਵਾਲੇ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਵੱਲੋਂ 6 ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਨਾਲ ਹੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਐਸਪੀ ਸਾਈਬਰ ਸੈੱਲ ਦੀ ਟੀਮ ਵੱਲੋਂ ਸੋਸ਼ਲ ਮੀਡੀਆ ਦੇ ਪਲੇਟ ਫਾਰਮ ਦੇ ਉੱਤੇ ਇਸ ਤਰ੍ਹਾਂ ਦੀਆਂ ਪੋਸਟਾਂ ਪਾਉਣ ਵਾਲੇ ਭੜਕਾਊ ਬਿਆਨ ਦੇਣ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
Last Updated : Feb 3, 2023, 8:33 PM IST