Cash and goods stolen: ਖਡੂਰ ਸਾਹਿਬ ਦੇ ਮੇਨ ਬਜ਼ਾਰ 'ਚ ਚੋਰਾਂ ਨੇ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਨਕਦੀ ਅਤੇ ਕੀਮਤੀ ਸਮਾਨ ਕੀਤਾ ਚੋਰੀ - ਤਰਨ ਤਾਰਨ ਕ੍ਰਾਈਮ ਨਿਊਜ਼
Published : Nov 10, 2023, 5:07 PM IST
ਤਰਨ ਤਾਰਨ ਜ਼ਿਲ੍ਹੇ ਦੀ ਸਬ-ਡਵੀਜ਼ਨ ਖਡੂਰ ਸਾਹਿਬ ਦੇ ਮੇਨ ਬਾਜ਼ਾਰ ਵਿੱਚ ਚੋਰਾਂ (Theft in the main market of Khadur Sahib ) ਵੱਲੋਂ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਜਾ ਰਹੀਆਂ ਚੋਰੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਅਤੇ ਪੁਲਿਸ ਹੱਥ ਉੱਤੇ ਹੱਥ ਧਰ ਕੇ ਬੈਠੀ ਹੋਈ ਹੈ। ਚੋਰਾਂ ਨੇ ਅੱਜ ਫਿਰ ਤੜਕਸਾਰ 5 ਵਜੇ ਦੇ ਕਰੀਬ ਕਸਬਾ ਖਡੂਰ ਸਾਹਿਬ ਦੇ ਮੇਨ ਬਜ਼ਾਰ ਵਿੱਚ ਤਿੰਨ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਅਤੇ ਦਸਮੇਸ਼ ਟਰੰਕ ਹਾਊਸ ਐਂਡ ਇਲੈਕਟ੍ਰਾਨਿਕ ਦੀ ਦੁਕਾਨ ਦੇ ਗੱਲੇ ਵਿੱਚ ਪਈ 90 ਹਜ਼ਾਰ ਤੋਂ ਵੱਧ ਦੀ ਨਕਦੀ ਚੋਰੀ ਕਰ ਲਈ। ਇਸ ਤੋਂ ਇਲਾਵਾ ਚੋਰਾਂ ਨੇ 2 ਇੰਡਕਸ਼ਨ ਚੁੱਲ੍ਹੇ,1 ਹੋਮ ਥੀਏਟਰ ਚੋਰੀ ਕਰ ਲਿਆ। ਪੀੜਤ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਉਨ੍ਹਾਂ ਦੀਆਂ ਦੁਕਾਨਾਂ ਉੱਤੇ ਚੋਰੀ ਹੋਈ ਸੀ ਪਰ ਪੁਲਿਸ (Khadur Sahib Police) ਨੇ ਕੋਈ ਐਕਸ਼ਨ ਨਹੀਂ ਸੀ ਕੀਤਾ। ਦੂਜੇ ਪਾਸੇ ਪੁਲਿਸ ਨੇ ਚੋਰਾਂ ਨੂੰ ਜਲਦ ਕਾਬੂ ਕਰਨ ਦੀ ਗੱਲ ਆਖੀ ਹੈ।