Watch Video: ਚੱਲਦੀ ਕਾਰ ਨੂੰ ਲੱਗੀ ਅੱਗ, 2 ਬੱਚਿਆਂ ਸਣੇ 5 ਲੋਕ ਸਨ ਸਵਾਰ
ਚੰਡੀਗੜ੍ਹ : ਸੈਕਟਰ 27 ਦੀਆਂ ਲਾਈਟਾਂ ਕੋਲ ਨੇੜੇ ਮੰਗਲਵਾਰ ਰਾਤ ਨੂੰ ਲਾਲ ਰੰਗ ਦੀ ਮਾਰੂਤੀ ਸਵਿਫਟ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਦੇ ਅੰਦਰ 2 ਬੱਚਿਆਂ ਸਣੇ 5 ਲੋਕ ਸਵਾਰ ਸਨ, ਜੋ ਕਿ ਵਾਲ-ਵਾਲ ਬਚ ਗਏ। ਕਾਰਨ ਨੂੰ ਅੱਗ ਲੱਗਣ ਦਾ ਕਾਰਨ ਫਿਲਹਾਲ ਸ਼ਾਰਟ ਸਰਕਟ ਦੱਸਿਆ ਗਿਆ ਹੈ। ਲੋਕਾਂ ਨੇ ਤੁਰੰਤ ਚੰਡੀਗੜ੍ਹ ਪੁਲਿਸ ਅਤੇ ਫਾਇਰ ਬਿਗ੍ਰੇਡ ਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਦੇ ਨਾਲ ਹੀ, ਅੱਗ 'ਤੇ ਕਾਬੂ ਪਾਉਣ ਲਈ ਚੰਡੀਗੜ੍ਹ ਇੰਡਸਟਰੀਅਲ ਏਰੀਆ ਫਾਇਰ ਸਟੇਸ਼ਨ ਤੋਂ ਵੀ ਫਾਇਰ ਟੈਂਡਰ ਪਹੁੰਚ ਗਏ। ਇਸ 'ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ, ਇਹ ਹਾਦਸਾ ਮੰਗਲਵਾਰ ਦੇਰ ਰਾਤ ਦਾ ਦੱਸਿਆ ਜਾ ਰਿਹਾ ਹੈ।