ਕੇਂਦਰੀ ਸਹਿਕਾਰੀ ਬੈਂਕ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ, ਦਿੱਤੀ ਚਿਤਾਵਨੀ
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੇਂਦਰੀ ਸਹਿਕਾਰੀ ਬੈਂਕ ਦੇ ਮੁਲਾਜ਼ਮਾਂ ਦੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਬੈਂਕ ਮੁਲਾਜ਼ਮਾਂ ਵੱਲੋਂ ਛੇਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਨ ਨੂੰ ਲੈ ਕੇ ਕੀਤੀ ਗਈ ਹੈ। ਮੁਲਾਜ਼ਮਾਂ ਵੱਲੋਂ ਕੀਤੀ ਗਈ ਇਸ ਹੜਤਾਲ ਦੇ ਕਾਰਨ ਜਿਲ੍ਹੇ ਪੱਧਰ ਉੱਤੇ ਬੈਂਕ ਦਾ ਕੰਮ ਕਾਜ ਬੂਰੇ ਤਰੀਕੇ ਨਾਲ ਪ੍ਰਭਾਵਿਤ ਹੋ ਰਿਹਾ ਹੈ। ਕੇਂਦਰੀ ਸਹਿਕਾਰੀ ਬੈਂਕ ਅੰਮ੍ਰਿਤਸਰ ਯੂਨੀਅਨ ਦੇ ਪ੍ਰਧਾਨ ਹਰਪਾਲ ਸਿੰਘ ਪਹਿਲਵਾਨ ਨੇ ਕਿਹਾ ਕਿ ਜੇਕਰ 14 ਨਵੰਬਰ ਤੱਕ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਤਾਂ ਉਹ ਸੜਕਾਂ ਜਾਮ ਕਰਨਗੇ ਅਤੇ ਪੰਜਾਬ ਦੇ ਮੰਤਰੀਆਂ ਦੇ ਘਰਾਂ ਦਾ ਵੀ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹੀ ਮਹਿੰਗਾਈ ਵਿੱਚ ਘਰ ਚਲਾਉਣਾ ਮੁਸ਼ਕਿਲ ਹੋਇਆ ਪਿਆ ਹੈ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਇਹ ਹੜਤਾਲ ਕੀਤੀ ਗਈ ਹੈ।
Last Updated : Feb 3, 2023, 8:31 PM IST