ਪੰਜਾਬ ਵਿੱਚ ਸਕੂਲਾਂ ਦੇ ਸਮੇਂ 'ਚ ਕੀਤੀ ਗਈ ਤਬਦੀਲੀ, ਅਧਿਆਪਕਾਂ ਨੇ ਜਤਾਈ ਖੁਸ਼ੀ - ਠੰਡ ਵਿੱਚ ਧੁੰਦ ਕਾਰਨ ਸੜਕੀ ਹਾਦਸੇ
Published : Dec 5, 2023, 4:42 PM IST
ਮੋਗਾ :ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ 'ਤੇ ਬੱਚਿਆਂ ਦੀ ਸਹੂਲਤ ਲਈ ਕੋਈ ਨਾ ਕੋਈ ਤਬਦੀਲੀ ਕੀਤੀ ਜਾਂਦੀ ਹੈ, ਇਸ ਵਾਰ ਪੰਜਾਬ ਸਰਕਾਰ ਨੇ ਮੌਸਮ ਦੀ ਤਬਦੀਲੀ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਵਿੱਚ ਸਕੂਲਾਂ ਦੇ ਸਮੇਂ 'ਚ ਤਬਦੀਲੀ ਕੀਤੀ ਹੈ। ਜਿਸ ਨੂੰ ਲੈਕੇ ਬੱਚਿਆਂ ਦੇ ਮਾਤਾ ਪਿਤਾ ਸਕੂਲੀ ਅਧਿਆਪਿਕਾਂ ਵਿੱਚ ਖੁਸ਼ੀ ਹੈ। ਮੋਗਾ ਦੇ ਸਕੂਲ ਦੇ ਅਧਿਆਪਕ ਮਨਜੀਤ ਕੌਰ ਨੇ ਦੱਸਿਆ ਕਿ ਠੰਡ ਵਿੱਚ ਧੁੰਦ ਕਾਰਨ ਸੜਕੀ ਹਾਦਸੇ ਕਾਫੀ ਹੁੰਦੇ ਹਨ। ਜਿਸ ਕਾਰਨ ਸਕੂਲ ਦਾ ਸਮਾਂ ਬਦਲਣ ਦਾ ਫੈਸਲਾ ਸਰਕਾਰ ਦਾ ਵਧੀਆ ਹੈ। ਇਸ ਨਾਲ ਛੋਟੇ ਬੱਚਿਆਂ ਨੂੰ ਸਕੂਲ ਆਉਣ ਲੱਗੇ ਰਾਹਤ ਮਿਲੇਗੀ ਅਤੇ ਧੁੰਦ ਕਾਰਨ ਹੋਣ ਵਾਲੇ ਹਾਦਸਿਆਂ ਤੋਂ ਵੀ ਬਚਿਆ ਜਾ ਸਕੇਗਾ। ਦੱਸਦਈਏ ਕਿ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 9:30 ਤੋਂ ਬਾਅਦ ਦੁਪਹਿਰ 3:30 ਵਜੇ ਤੱਕ ਕੀਤਾ ਗਿਆ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਧੁੰਦ ਕਾਰਨ ਹਰ ਵਾਰ ਸਕੂਲੀ ਬੱਚਿਆਂ ਦੀਆਂ ਵੈਨਾਂ ਬੱਸ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੀਆਂ ਹਨ, ਜਿਸ ਵਿੱਚ ਬੱਚੇ ਜ਼ਖ਼ਮੀ ਹੋ ਜਾਂਦੇ ਹਨ, ਜਿਸ ਤੋਂ ਬਚਣ ਲਈ ਸਰਕਾਰ ਨੇ ਪਹਿਲਾਂ ਹੀ ਸਮੇਂ ਵਿੱਚ ਤਬਦੀਲੀ ਕੀਤੀ ਹੈ।