ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ - ਸ੍ਰੀ ਫਤਿਹਦਘ ਸਾਹਿਬ ਪਹੁੰਚੇ ਮੁੱਖ ਮੰਤਰੀ ਮਾਨ
Published : Dec 27, 2023, 11:17 AM IST
ਸ੍ਰੀ ਫਤਹਿਗੜ੍ਹ ਸਾਹਿਬ :ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ,ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦਾ ਅੱਜ ਦੂਸਰਾ ਦਿਨ ਹੈ। ਇਸ ਮੌਕੇ ਗੁਰੂ ਘਰ ਨਤਮਸਤਕ ਹੋਣ ਲਈ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚੀਆਂ ਹਨ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਤਨੀ ਗੁਰਪ੍ਰੀਤ ਕੌਰ ਨਾਲ ਛੋਟੇ ਸਾਹਿਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕਰਨ ਪਹੁੰਚੇ। ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਸਾਨੂੰ ਇਹਨਾਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਤੋਂ ਸੇਧ ਲੈ ਕੇ ਚੰਗੇ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ। ਚੰਗੇ ਕਰਮ ਕਰਨੇ ਚਾਹੀਦੇ ਹਨ ਅਤੇ ਸਿੱਖੀ ਦੇ ਲੜ ਲੱਗਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣਾ ਵਿਰਸਾ ਭੁੱਲ ਜਾਂਦੀਆਂ ਹੈ ਉਹ ਕੌਮਾਂ ਰੁਲ ਜਾਂਦੀਆਂ ਹਨ। ਉਹਨਾਂ ਕਿਹਾ ਕਿ ਇਹ ਸੁਭਾਗਾ ਸਮਾਂ ਮਿਲਿਆ ਹੈ ਕਿ ਉਹ ਪੰਜਾਬ ਦੀ ਸੇਵਾ ਕਰ ਸਕਣ। ਉਥੇ ਹੀ ਉਹਨਾਂ ਨੇ ਕਿਹਾ ਕਿ ਜਦੋਂ ਉਹ ਐਮਪੀ ਸੀ ਤਾਂ ਪਹਿਲੀ ਵਾਰ ਉਹਨਾਂ ਵਲੋਂ ਪਾਰਲੀਮੈਂਟ ਵਿੱਚ ਸ਼ਰਧਾਂਜਲੀ ਦਵਾਈ ਗਈ ਸੀ।