ਸੀਐੱਮ ਭਗਵੰਤ ਮਾਨ ਦੇ ਮਾਤਾ ਹੋਏ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ - punjab news
Published : Nov 22, 2023, 1:04 PM IST
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਅੱਜ 22 ਨਵੰਬਰ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਉਹਨਾਂ ਨੇ ਕੇਸਰੀ ਦੁਪੱਟਾ ਸਿਰ ਉਤੇ ਲਿਆ ਹੋਇਆ ਸੀ, ਇਸ ਦੌਰਾਨ ਉਹਨਾਂ ਵੱਲੋਂ ਮੀਡੀਆ ਤੋਂ ਕਾਫੀ ਦੂਰੀ ਬਣਾ ਕੇ ਰੱਖੀ ਗਈ। ਤੁਹਾਨੂੰ ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਹਨ, ਇਸ ਤੋਂ ਪਹਿਲਾਂ ਵੀ ਕਈ ਵਾਰ ਉਹਨਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਚੁੱਕਿਆ ਹੈ। ਇਸ ਦੌਰਾਨ ਉਹਨਾਂ ਦੀ ਸੁਰੱਖਿਆ ਦੇ ਲਈ ਭਾਰੀ ਪੁਲਿਸ ਫੋਰਸ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੈਨਾਤ ਕੀਤੀ ਗਈ।