ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰ ਨੇ ਕੀਤਾ ਹੰਗਾਮਾ - ਅੰਮ੍ਰਿਤਸਰ ਦੇ ਗੇਟ ਹਕੀਮਾ
Published : Dec 6, 2023, 10:43 PM IST
ਅੰਮ੍ਰਿਤਸਰ ਦੇ ਗੇਟ ਹਕੀਮਾ ਥਾਣੇ ਅਧੀਨ ਆਉਂਦੇ ਇੱਕ ਨਿੱਜੀ ਹਸਪਤਾਲ ਵਿੱਚ ਵਿਆਹੁਤਾ ਦੀ ਮੌਤ ਹੋ ਗਈ। ਲੜਕੀ ਦੀ ਮੌਤ ਤੋਂ ਬਾਅਦ ਲੜਕੀ ਦੇ ਮਾਪਿਆਂ ਵੱਲੋਂ ਸਹੁਰੇ ਪਰਿਵਾਰ 'ਤੇ ਕੁੱਟਮਾਰ ਦੇ ਇਲਜ਼ਾਮ ਲਗਾਏ ਹਨ। ਮ੍ਰਿਤਕ ਲੜਕੀ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੇ ਦੋ ਬੱਚੇ ਹਨ ਤੇ ਉਸ ਦਾ ਪਤੀ ਅਤੇ ਸਹੁਰੇ ਪਰਿਵਾਰ ਪਹਿਲਾਂ ਵੀ ਉਸ ਦੀ ਕੁੱਟਮਾਰ ਕਰਦਾ ਰਿਹਾ ਹੈ, ਪਰ ਕਈ ਵਾਰ ਫੈਸਲਾ ਹੋਇਆ ਹੈ। ਹੁਣ ਵੀ ਕੁੱਝ ਮਹੀਨੇ ਪਹਿਲਾਂ ਹੀ ਉਸ ਦਾ ਪਤੀ ਉਸ ਨੂੰ ਵਾਪਸ ਘਰ ਲੈ ਕੇ ਗਿਆ ਸੀ ਤੇ ਮੁੜ 4 ਦਸੰਬਰ ਨੂੰ ਉਸ ਦੀ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਉਸ ਦੀ ਹਾਲਤ ਖਰਾਬ ਹੋਣ 'ਤੇ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਉਨ੍ਹਾਂ ਆਖਿਆ ਕਿ ਸਾਨੂੰ ਇਨਸਾਫ਼ ਚਾਹੀਦਾ ਹੈ ਅਤੇ ਮ੍ਰਿਤਕ ਨੇ ਮੌਤ ਤੋਂ ਪਹਿਲਾਂ ਆਪਣੇ ਪਤੀ ਦਾ ਨਾਮ ਲਿਆ ਸੀ ਕਿ ਉਸ ਦੇ ਪਤੀ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਹੈ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਆਖਿਆ ਕਿ ਉਨ੍ਹਾਂ ਵੱਲੋਂ 174 ਦੀ ਕਾਰਵਾਈ ਕੀਤੀ ਗਈ ਕਿੳਂੁਕਿ ਲੜਕੀ ਦੀ ਮੌਤ ਦਾ ਕਾਰਨ ਇਨਫੈਕਸ਼ਨ ਹੋਣਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।