ਡਿਪਟੀ ਕਮਿਸ਼ਨਰ ਨੇ ਜਨ ਸੁਨਾਵੀਂ ਕੈਂਪ ਵਿੱਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ - Rupnagar news in punjabi
ਰੂਪਨਗਰ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਜਨ ਸੁਣਵਾਈ ਕੈਂਪ ਲਾ ਕੇ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਮੌਕੇ ਉੱਤੇ ਹੀ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਪਿੰਡ ਕਕਰਾਲੀ ਸਮੇਤ ਚਕਲਾਂ ਤੇ ਮੜੋਲੀ ਕਲਾਂ ਦੇ ਲੋਕਾਂ ਨੇ ਕੈਂਪ ਵਿਚ ਆਪਣੀਆਂ ਮੁਸ਼ਕਿਲਾਂ ਅਤੇ ਜਰੂਰਤਾਂ ਬਾਰੇ ਦੱਸਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੀਆਂ ਬਰੂਹਾਂ ਉੱਤੇ ਹੀ ਲੰਬਿਤ ਪਏ ਮਾਮਲਿਆਂ ਦੇ ਹੱਲ ਕਰਨ ਲਈ ਇਹ ਕੈਂਪ ਜ਼ਿਲ੍ਹੇ ਵਿੱਚ ਆਯੋਜਿਤ ਕੀਤੇ ਜਾ ਰਹੇ ਹਨ। ਇੰਨਾ ਕੈਂਪਾਂ ਵਿਚ ਪਿੰਡਾਂ ਦੇ ਵਿਕਾਸ ਨਾਲ ਜੁੜੇ ਕਾਰਜ ਅਤੇ ਹਰ ਪੱਧਰ ਦੇ ਮਸਲੇ ਹੱਲ ਕੀਤੇ ਜਾਂਦੇ ਹਨ ਜਿਸ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰਾਹਤ ਮਿਲ ਰਹੀ ਹੈ।
Last Updated : Feb 3, 2023, 8:33 PM IST