Raj Kundra Golden Temple: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਸ਼ਿਲਪਾ ਸ਼ੈੱਟੀ ਦੇ ਪਤੀ ਨਿਰਦੇਸ਼ਕ ਰਾਜ ਕੁੰਦਰਾ - ਰਾਜ ਕੁੰਦਰਾ ਦੀ ਫਿਲਮ
Published : Oct 20, 2023, 9:55 AM IST
ਅੰਮ੍ਰਿਤਸਰ:ਬੀਤੇ ਦਿਨੀਂ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਫਿਲਮ ਡਾਇਰੈਕਟਰ ਰਾਜ ਕੁੰਦਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਜ ਕੁੰਦਰਾ ਨੇ ਕਿਹਾ ਕਿ ਅੱਜ ਅਸੀਂ ਗੁਰੂ ਘਰ ਵਿੱਚ ਮੱਥਾ ਟੇਕਣ ਲਈ ਆਏ ਹਾਂ ਅਤੇ ਅਸੀਂ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਹੈ। ਉਹਨਾਂ ਕਿਹਾ ਕਿ ਸਾਡੀ ਆਉਣ ਵਾਲੀ ਨਵੀਂ ਫਿਲਮ ਤਿੰਨ ਨਵੰਬਰ ਨੂੰ ਸਿਨੇਮਾ ਹਾਲ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਮੈਂ ਦਰਸ਼ਕਾਂ ਨੂੰ ਕਹਿਣਾ ਚਾਹਾਂਗਾ ਕਿ ਤੁਸੀਂ ਇਹ ਫਿਲਮ ਜ਼ਰੂਰ ਵੇਖੋ, ਇਹ ਸੱਚੀ ਕਹਾਣੀ ਉਪਰ ਆਧਾਰਿਤ ਹੈ, ਜੋ ਸਾਰਾ ਸੱਚ ਲੋਕਾਂ ਦੇ ਸਾਹਮਣੇ ਲੈ ਕੇ ਆਏਗੀ। ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਰਾਜ ਕੁੰਦਰਾ ਦੀ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ ਗਿਆ ਹੈ, ਟ੍ਰੇਲਰ ਨੇ ਲੋਕਾਂ ਨੂੰ ਆਪਣੇ ਵੱਲ ਖਿੱਚਿਆ ਹੈ।