ਮੋਗਾ ਦੇ ਪਿੰਡ ਭਿੰਡਰਕਲਾਂ ਵਿੱਚ ਖੇਤਾਂ 'ਚ ਗੇੜਾ ਮਾਰਨ ਗਏ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ - ਮੋਗਾ ਦੇ ਪਿੰਡ ਭਿੰਡਰਕਲਾਂ ਚ ਸ਼ਰੇਆਮ ਕਤਲ
Published : Dec 18, 2023, 3:57 PM IST
ਮੋਗਾ :ਪੰਜਾਬ ਵਿੱਚ ਇਹਨੀ ਦਿਨੀਂ ਅਪਰਾਧਿਕ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈ। ਜਿਥੇ ਸ਼ਰੇਆਮ ਲੋਕਾਂ ਦੇ ਕਤਲ ਕੀਤੇ ਜਾ ਰਹੇ ਹਨ। ਅਜਿਹਾ ਹੀ ਮਾਮਲਾ ਬੀਤੇ ਦਿਨ ਮੋਗਾ ਦੇ ਪਿੰਡ ਭਿੰਡਰਕਲਾਂ ਵਿੱਚ ਸਾਹਮਣੇ ਆਇਆ ਹੈ। ਜਿਥੇ ਰਣਜੀਤ ਸਿੰਘ ਨਾਮ ਦੇ 64 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਬਜ਼ੁਰਗ ਰੋਜ਼ਾਨਾ ਦੀ ਤਰ੍ਹਾਂ ਆਪਣੇ ਖੇਤ ਗੇੜਾ ਮਾਰਨ ਗਿਆ ਸੀ, ਜਿਸ ਦਾ ਖੇਤ ਵਿੱਚ ਹੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮਾਮਲੇ ਸਬੰਧੀ ਜਾਣਕਾਰੀ ਮਿਲਦਿਆਂ ਹੀ ਪਿੰਡ ਵਾਸੀਆਂ ਨੇ ਥਾਂਣਾ ਧਰਮਕੋਟ ਦੀ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੀ ਡੈਡ ਬਾਡੀ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਹੈ ਉਸ ਦੇ ਖਿਲਾਫ ਜਲਦ ਤੋਂ ਜਲਦ ਕਾਰਵਾਈ ਕਰਕੇ ਇਨਸਾਫ ਦਿੱਤਾ ਜਾਵੇ।