ਸਰਕਾਰ ਦੀ ਵਾਅਦਾ ਖਿਲਾਫੀ ਦੇ ਰੋਸ ਵੱਜੋਂ ਮੁਲਾਜਮਾਂ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ - ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਬਰਨਾਲਾ ਵਿੱਚ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀ ਵਲੋਂ ਡੀਸੀ ਕੰਪਲੈਕਸ ਬਰਨਾਲਾ ਵਿੱਚ ਧਰਨੇ ਦੇਣ ਤੋਂ ਬਾਅਦ ਰੋਸ ਮਾਰਚ ਕਰਦਿਆਂ ਕਚਹਿਰੀ ਚੌਂਕ ਚੌਂਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸੱਤ ਮਹੀਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਹੋ ਗਏ ਹਨ। ਪਰ ਅੱਜ ਤੱਕ ਮੁਲਾਜਮਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਮੁਲਾਜਮਾਂ ਦੇ ਹੱਕ ਦੇਣ ਦੀ ਬਜਾਏ ਭਰਮਾਊ ਢੰਗ ਨਾਲ ਤੋਹਫ਼ੇ ਦੇਣ ਦੇ ਐਲਾਨ ਕਰਕੇ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਨੇ ਬਣਦੇ ਹੱਕ ਨਾ ਦਿੱਤੇ ਤਾਂ ਆਉਣ ਵਾਲੇ ਸਮੇਂ ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Last Updated : Feb 3, 2023, 8:29 PM IST