ਇਨਕਮ ਟੈਕਸ ਦੇ ਛਾਪੇ ਤੋਂ ਬਾਅਦ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਚਾਨਕ ਵਿਗੜ ਸਿਹਤ - ਜੋਗਿੰਦਰ ਪਾਲ ਦੀ ਸਿਹਤ
ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਇਨਕਮ ਟੈਕਸ ਦੇ ਛਾਪੇ ਤੋਂ ਬਾਅਦ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਕੋਟਲੀ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸਾਬਕਾ ਵਿਧਾਇਕ ਜੋਗਿੰਦਰ ਪਾਲ ਕੁਝ ਦਿਨ ਪਹਿਲਾਂ ਚੰਡੀਗੜ੍ਹ ਤੋਂ ਆਪਣਾ ਇਲਾਜ ਕਰਵਾ ਕੇ ਆਪਣੇ ਘਰ ਸੁਜਾਨਪੁਰ ਪਰਤੇ ਸਨ ਅਤੇ ਫਿਰ ਉਨ੍ਹਾਂ ਦੀ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
Last Updated : Feb 3, 2023, 8:30 PM IST