ਕਿਸਾਨ ਆਗੂਆਂ ਨੇ ਪ੍ਰਾਈਵੇਟ ਫਾਈਨੈਂਸ ਕੰਪਨੀ ਦੇ ਸਾਹਮਣੇ ਲਾਇਆ ਮੋਰਚਾ - ਕਿਸਾਨ ਯੂਨੀਅਨ ਏਕਤਾ ਡਕੌਂਦਾ
ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਠਿੰਡਾ ਦੇ ਵਿਚ ਇਕ ਪ੍ਰਾਈਵੇਟ ਫਾਈਨੈਂਸ ਕੰਪਨੀ ਦੇ ਖਿਲਾਫ ਪੱਕਾ ਮੋਰਚਾ ਲਾਇਆ। ਦੱਸ ਦਈਏ ਕਿ ਵੱਡੀ ਗਿਣਤੀ ਵਿੱਚ ਕਿਸਾਨ ਕੰਪਨੀ ਦੇ ਦਫਤਰ ਵਿਖੇ ਇੱਕਠੇ ਹੋਏ ਪਏ ਹਨ ਅਤੇ ਰਾਸ਼ਨ ਪਾਣੀ ਲੈ ਕੇ ਵੀ ਆਏ ਹੋਏ ਹਨ। ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਵੀ ਤੈਨਾਤ ਕੀਤੀ ਗਈ ਹੈ। ਨਾਲ ਹੀ ਕਿਸਾਨਾਂ ਵੱਲੋਂ ਦਫਤਰ ਦੇ ਬਾਹਰ ਪ੍ਰਾਈਵੇਟ ਫਾਈਨੈਂਸ ਕੰਪਨੀ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਪੀੜਤ ਕਿਸਾਨ ਨੇ ਦੱਸਿਆ ਕਿ ਉਸ ਨੇ ਤਿੰਨ ਸਾਲ ਪਹਿਲਾਂ ਸਾਢੇ ਦੱਸ ਲੱਖ ਰੁਪਏ ਦਾ ਲੋਨ ਲਿਆ ਸੀ ਜਿਸ ਨੂੰ ਉਸ ਨੇ ਛੇ ਲੱਖ ਭਰ ਦਿੱਤੀ ਪਰ ਇਸਦੇ ਬਾਵਜੁਦ ਵੀ ਪ੍ਰਾਈਵੇਟ ਕੰਪਨੀ ਵਾਲੇ ਉਸ ਤੋਂ ਹੋਰ ਪੈਸੇ ਮੰਗ ਰਹੇ ਹਨ ਜਿਸ ਤੋਂ ਬਾਅਦ ਉਸ ਨੇ ਕਿਸਾਨ ਜਥੇਬੰਦੀਆਂ ਤੋਂ ਮਦਦ ਮੰਗੀ ਅਤੇ ਇਹ ਪੱਕਾ ਮੋਰਚਾ ਲਾ ਕੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਨਿੱਜੀ ਕੰਪਨੀ ਦੇ ਅਧਿਕਾਰੀਆਂ ਦੇ ਪਾਸੇ ਕੈਮਰੇ ਅੱਗੇ ਬੋਲਣ ਤੋਂ ਇਨਕਾਰ ਕੀਤਾ।
Last Updated : Feb 3, 2023, 8:33 PM IST