ਕਿਸਾਨਾਂ ਨੇ ਧਰਨੇ ਉਤੇ ਫੂਕੇ ਮੁੱਖ ਮੰਤਰੀ ਦੇ ਪੁਤਲੇ - Farmers protest update
ਹੁਸ਼ਿਆਰਪੁਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ DC ਦਫ਼ਤਰ ਸਾਹਮਣੇ ਧਰਨਾ ਚੌਥੇ ਦਿਨ ਵੀ ਜਾਰੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਸਾਹਮਣੇ ਲਗਾਇਆ ਰੋਸ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਅੱਜ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਖਿਲਾਫ ਜੰਮ ਕੇ ਨਾਰੇਵਾਜੀ ਕੀਤੀ ਗਈ।
Last Updated : Feb 3, 2023, 8:34 PM IST