Protest by blocking the railway track: ਮੰਗਾਂ ਨੂੰ ਲੈਕੇ ਕਿਸਾਨਾਂ ਨੇ ਕੀਤਾ ਰੇਲ ਚੱਕਾ ਜਾਮ ਕਰਨ ਦਾ ਐਲਾਨ, ਕੇਂਦਰ ਅਤੇ ਪੰਜਾਬ ਸਰਕਾਰ ਤੋਂ ਖਫ਼ਾ ਨੇ ਕਿਸਾਨ - ਰੇਲ ਰੋਕੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ
Published : Sep 25, 2023, 4:44 PM IST
ਕਿਸਾਨ ਮਜ਼ਦੂਰ ਸਘਰੰਸ਼ ਕਮੇਟੀ ਵੱਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਤਿੰਨ ਦਿਨ 28,29 ਅਤੇ 30 ਸਤੰਬਰ ਨੂੰ ਰੇਲ ਰੋਕੋ ਅੰਦੋਲਨ (Preparations for the train stop movement ) ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਿਸਾਨਾਂ ਦਾ ਕਹਿਣ ਹੈ ਕਿ ਹੜ੍ਹ ਪੀੜਤਾਂ ਨੂੰ ਹੁਣ ਤੱਕ ਪੰਜਾਬ ਅਤੇ ਕੇਂਦਰ ਸਰਕਾਰ ਨੇ ਬਣਦਾ ਮੁਆਵਜ਼ਾ ਨਹੀਂ ਦਿੱਤਾ। ਬਰਬਾਦੀ ਦਾ ਸ਼ਿਕਾਰ ਹੋਏ ਹੜ੍ਹ ਪੀੜਤ ਲਗਾਤਾਰ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਨੇ ਪਰ ਕੇਂਦਰ ਅਤੇ ਸੂਬੇ ਦੀ ਸਰਕਾਰ ਕੁਭਕਰਨੀ ਨੀਂਦ ਸੁੱਤੀ ਹੋਈ ਹੈ,ਜਿਨ੍ਹਾਂ ਨੂੰ ਜਗਾਉਣ ਲਈ 16 ਕਿਸਾਨ ਜਥੇਬੰਦੀਆਂ ਪੰਜਾਬ ਭਰ ਵਿੱਚ ਤਿੰਨ ਦਿਨ ਰੇਲ ਚੱਕਾ ਜਾਮ ਕਰਕੇ ਸਰਕਾਰ ਨੂੰ ਮੰਗਾਂ ਦਾ ਚੇਤਾ ਕਰਵਾਉਣ ਦਾ ਯਤਨ ਕਰਨਗੀਆਂ।