ਧਰੇੜੀ ਜੱਟਾ ਟੋਲ ਪਲਾਜ਼ਾ ਉੱਤੇ ਕਿਸਾਨਾਂ ਦਾ ਚੱਕਾ ਜਾਮ, ਲੋਕ ਹੋਏ ਖੱਜ਼ਲ ਖੁਆਰ - ਕਿਸਾਨਾਂ ਦਾ ਚੱਕਾ ਜਾਮ
ਪਟਿਆਲਾ ਦੇ ਧਰੇੜੀ ਜੱਟਾ ਟੋਲ ਪਲਾਜ਼ਾ ਉੱਤੇ ਕਿਸਾਨਾਂ ਦੇ ਵੱਲੋਂ ਧਰਨਾ ਲਗਾ ਕੇ ਰੋਡ ਜਾਮ ਕੀਤਾ ਗਿਆ। ਇਸ ਦੌਰਾਨ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਕਿਸਾਨਾਂ ਨੇ ਪਟਿਆਲਾ-ਰਾਜਪੁਰਾ ਰੋਡ ਕਿਸਾਨਾਂ ਵੱਲੋਂ ਜਾਮ ਕੀਤਾ ਹੋਇਆ ਹੈ। ਇਸ ਦੌਰਾਨ ਮਹਿਲਾ ਕਿਸਾਨ ਨੇ ਦੱਸਿਆ ਕਿ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕੀਤਾ ਜਿਸਦੇ ਚੱਲਦੇ ਕਿਸਾਨਾਂ ਵੱਲੋਂ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਸਰਕਾਰ ਸਾਡੀ ਮੰਗਾਂ ਨਹੀਂ ਲਾਗੂ ਕਰਦੀ ਉਸ ਸਮੇਂ ਤੱਕ ਚੱਕਾ ਜਾਮ ਇਸੇ ਤਰ੍ਹਾਂ ਹੀ ਚੱਲਦਾ ਰਹੇਗਾ। ਦੂਜੇ ਪਾਸੇ ਆਮ ਜਨਤਾ ਨੂੰ ਕਾਫੀ ਦਿੱਕਤਾਂ ਅਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਆਮ ਜਨਤਾ ਦਾ ਕੀ ਕਸੂਰ ਹੈ। ਉਨ੍ਹਾਂ ਨੂੰ ਕਿਉਂ ਪਰੇਸ਼ਾਨ ਕੀਤਾ ਜਾ ਰਿਹਾ ਹੈ।
Last Updated : Feb 3, 2023, 8:32 PM IST