ਪਾਣੀ ਨੂੰ ਬਚਾਉਣ ਲਈ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ
ਮਾਨਸਾ : ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਸਿੱਧੀ ਬਿਜਾਈ ਕਰਕੇ ਪਾਣੀ ਦੀ ਬੱਚਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਵੀ ਕਿਸਾਨਾਂ ਨੂੰ ਜਾਗਰੂਕ ਕਰਨਾ ਸ਼ੁਰੂ ਕਰ ਦਿੱਤਾ ਹੈ। ਸਬ ਡਿਵੀਜ਼ਨ ਬੁਢਲਾਡਾ ਦੇ ਅਧੀਨ ਪਿੰਡਾਂ ਦੇ ਵਿਚ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਪਾਣੀ ਦਾ ਪੱਧਰ ਦਿਨੋਂ ਦਿਨ ਨੀਵਾਂ ਹੋ ਰਿਹਾ ਹੈ। ਜਿਸ ਨੂੰ ਬਚਾਉਣ ਦੇ ਲਈ ਸਮੇਂ ਦੀ ਮੁੱਖ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਸ ਤਰ੍ਹਾਂ ਮੂੰਗੀ ਦੀ ਫ਼ਸਲ ਤੇ ਐੱਮਐੱਸਪੀ ਦੇਣ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੂਸਰੀਆਂ ਫਸਲਾਂ ਤੇ ਵੀ ਐੱਮਐੱਸਪੀ ਦੇਵੇ ਤਾਂ ਕਿ ਕਿਸਾਨ ਬਦਲਵੀਆਂ ਖੇਤੀਆਂ ਕਰ ਸਕਣ ਉਨ੍ਹਾਂ ਕਿਹਾ ਕਿ ਕਿਸਾਨ ਖ਼ੁਦ ਵੀ ਝੋਨੇ ਦੀ ਬਿਜਾਈ ਤੋਂ ਕਿਨਾਰਾ ਕਰਨਾ ਚਾਹੁੰਦਾ ਹੈ ਪਰ ਫ਼ਸਲਾਂ ਦਾ ਮੁੱਲ ਨਾ ਮਿਲਣ ਕਾਰਨ ਮਜਬੂਰੀਵੱਸ ਕਿਸਾਨ ਝੋਨੇ ਦੀ ਬਿਜਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਪੰਜ ਹਜ਼ਾਰ ਰੁਪਏ ਕੁਇੰਟਲ ਦਾ ਰੇਟ ਦੇਵੇ ਤਾਂ ਕਿ ਕਿਸਾਨ ਬਦਲਵੀਆ ਫ਼ਸਲਾਂ ਵੱਲ ਆ ਸਕਣ।
Last Updated : Feb 3, 2023, 8:23 PM IST
TAGGED:
ਕਿਸਾਨ ਜਥੇਬੰਦੀਆਂ