ਅਵਾਰਾ ਪਸ਼ੂਆਂ ਤੋਂ ਅੱਕੇ ਕਿਸਾਨਾਂ ਨੇ ਡੀਸੀ ਦਫ਼ਤਰ ਅੱਗੇ ਛੱਡੇ ਪਸ਼ੂ - Farmers released the stray animals
ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪਿੰਡ ਚੰਗਲਾ ਦੇ ਕਿਸਾਨਾਂ ਨੇ ਅਵਾਰਾ ਪਸ਼ੂ ਛੱਡ ਦਿੱਤੇ। ਦਰਅਸਲ, ਸਥਾਨਕ ਲੋਕਾਂ ਦੇ ਇਲਾਕੇ ਵਿੱਚ ਅਵਾਰਾ ਪਸ਼ੂਆਂ ਵੱਲੋਂ ਕਿਸਾਨਾਂ ਦੀਆਂ ਫਸਲਾਂ ਨੂੰ ਬਰਬਾਦ ਕਰ ਦਿੱਤਾ ਜਾਂਦਾ ਹੈ ਤੇ ਸੜਕ ਦੁਰਘਟਨਾਵਾਂ ਵੀ ਹੁੰਦੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ। ਜਦੋਂ ਕਈ ਵਾਰ ਕਹਿਣ ਉੱਤੇ ਕੋਈ ਹੱਲ ਨਾ ਨਿਕਲਿਆ ਤਾਂ ਅੱਕੇ ਹੋਏ ਕਿਸਾਨਾਂ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਹੀ ਅਵਾਰਾ ਪਸ਼ੂ ਛੱਡ ਦਿੱਤੇ।
Last Updated : Feb 3, 2023, 8:36 PM IST