ਕੱਥੂਨੰਗਲ ਟੋਲ ਪਲਾਜਾ ਉੱਤੇ ਕਿਸਾਨਾਂ ਨੇ ਲਾਇਆ ਧਰਨਾ, ਕੀਤਾ ਰੋਡ ਜਾਮ - ਕੱਥੂਨੰਗਲ ਟੋਲ ਪਲਾਂਜਾ ਉੱਤੇ ਧਰਨਾ ਲਾ ਕੇ ਰੋਡ ਬੰਦ ਕੀਤਾ
ਅੰਮ੍ਰਿਤਸਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਕੱਥੂਨੰਗਲ ਟੋਲ ਪਲਾਂਜਾ ਉੱਤੇ ਧਰਨਾ ਲਾ ਕੇ ਰੋਡ ਬੰਦ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਸਰਕਾਰ ਵੱਲੋਂ ਦਿੱਲੀ ਅੰਦੋਲਨ ਮੌਕੇ ਜੋ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਉਹ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ ਜਿਸ ਦੇ ਚੱਲਦੇ ਉਹ ਸੜਕਾਂ ਉੱਤੇ ਉਤਰਨ ਲਈ ਮਜ਼ਬੂਰ ਹਨ। ਇਸ ਦੌਰਾਨ ਜੇਕਰ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਇਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
Last Updated : Feb 3, 2023, 8:33 PM IST