ਮੰਗਾਂ ਲਈ ਸੜਕ ਉੱਤੇ ਡਟੇ ਕਿਸਾਨ ਲਗਾਤਾਰ ਚੱਲ ਰਿਹਾ ਧਰਨਾ - ਸੰਘਰਸ਼ ਦੀ ਨਵੀਂ ਰੂਪ ਰੇਖਾ
ਫਰੀਦਕੋਟ ਵਿਖੇ ਸੰਯੁਕਤ ਕਿਸਾਨ ਮੋਰਚੇ (United Farmers Front) ਦੇ ਸੱਦੇ ਉੱਤੇ ਬੀਕੇਯੂ ਸਿੱਧੂਪੁਰ ਵੱਲੋਂ ਨੈਸ਼ਨਲ ਹਾਈਵੇ 54 ਉੱਤੇ ਲਗਾਇਆ (A sitin on National Highway 54) ਗਿਆ ਧਰਨਾ ਅੱਜ ਤੀਜੇ ਦਿਨ ਵਿਚ ਸ਼ਾਮਲ ਹੋ ਗਿਆ। ਕਿਸਾਨਾਂ ਵਲੋਂ ਧਰਨਾ ਲਗਾਤਾਰ ਜਾਰੀ ਹੈ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਕਹਿਣਾ ਕਿ ਜਿੰਨਾ ਚਿਰ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕਰ ਦਿੰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਕਿਸਾਨਾਂ ਦਾ ਕਹਿਣਾ ਕਿ ਸਰਕਾਰ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਨਹੀਂ ਕਰਨਾ ਨਹੀਂ ਚਾਹੁੰਦੀ, ਕਿਉਂਕਿ ਤਿਨ ਦਿਨਾਂ ਤੋਂ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ। ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਅੱਜ ਜੋ ਮੀਟਿੰਗ ਹੋ ਰਹੀ ਹੈ ਉਸ ਵਿਚ ਸੰਘਰਸ਼ ਦੀ ਨਵੀਂ ਰੂਪ (The new contours of the struggle) ਰੇਖਾ ਉਲੀਕੀ ਜਾਵੇਗੀ।
Last Updated : Feb 3, 2023, 8:33 PM IST