ਜੰਡਿਆਲਾ ਗੁਰੂ 'ਚ 2 ਜਨਵਰੀ ਨੂੰ ਕਿਸਾਨ ਕਰਨਗੇ ਮਹਾਂ ਰੈਲੀ, ਤਿਆਰੀਆਂ ਲਈ ਚਾਰ ਜ਼ੋਨਾਂ ਦਾ ਕੀਤਾ ਵੱਡਾ ਇਕੱਠ - ਫ਼ਸਲਾਂ ਤੇ ਦਰਾਮਦ ਡਿਊਟੀ
Published : Dec 23, 2023, 6:24 PM IST
ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 2 ਜਨਵਰੀ ਨੂੰ ਜੰਡਿਆਲਾ ਗੁਰੂ 'ਚ ਮਹਾਂ ਰੈਲੀ ਕੀਤੀ ਜਾਵੇਗੀ। ਜਿਸ ਦੀ ਤਿਆਰੀ ਲਈ ਚਾਰ ਜੋਨਾਂ ਦਾ ਵੱਡਾ ਇਕੱਠ ਕੀਤਾ ਗਿਆ। ਇਸ ਦੌਰਾਨ ਬੋਲਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਕਿ ਉਨ੍ਹਾਂ ਦੀਆਂ ਮੰਗਾਂ ਨੇ ਕਿ ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ, ਇਸ ਤੋਂ ਇਲਾਵਾ ਵਿਦੇਸ਼ ਤੋਂ ਮੰਗਵਾਈ ਜਾ ਰਹੀਆਂ ਫ਼ਸਲਾਂ 'ਤੇ ਜੋ ਦਰਾਮਦ ਡਿਊਟੀ ਖ਼ਤਮ ਕੀਤੀ ਜਾ ਰਹੀ ਹੈ, ਜਿਸ ਨਾਲ ਭਾਰਤ ਦੀਆਂ ਮੰਡੀਆਂ ਕੰਗਾਲੀ 'ਚ ਜਾਣਗੀਆਂ। ਉਨ੍ਹਾਂ ਕਿਹਾ ਕਿ ਦਿੱਲੀ 'ਚ ਕਿਸਾਨਾਂ ਦੇ ਪਰਚੇ ਰੱਦ ਨਹੀਂ ਹੋਏ ਅਤੇ ਨਾ ਹੀ ਲਖੀਮਪੁਰ ਖੀਰੀ ਦਾ ਇਨਸਾਫ਼ ਮਿਲਿਆ ਅਤੇ ਨਾ ਹੀ ਐੱਮਐੱਸਪੀ 'ਤੇ ਕਾਨੂੰਨ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇੰਨ੍ਹ ਮੁੱਖ ਮੰਗਾਂ ਨੂੰ ਲੈਕੇ ਸੰਘਰਸ਼ ਕੀਤਾ ਜਾਵੇਗਾ ਅਤੇ ਨਾਲ ਹੀ ਦਿੱਲੀ ਧਰਨੇ ਸਬੰਧੀ ਐਲਾਨ ਵੀ ਕੀਤਾ ਜਾ ਸਕਦਾ ਹੈ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਕਾਰਪੋਰੇਟ ਘਰਾਣੇ ਖੇਤੀ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ, ਜਿਸ ਲਈ ਹਰੇਕ ਵਰਗ ਦੇ ਲੋਕਾਂ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ।