ਫਤਿਹਗੜ੍ਹ ਸਾਹਿਬ ਮਨਾਇਆ ਜਾਵੇਗਾ ਸਰਹਿੰਦ ਫਤਿਹ ਦਿਵਸ - ਚਪੜਚਿੜੀ
ਮੁਗ਼ਲ ਰਾਜ ਦੀ ਇੱਟ ਨਾਲ ਇੱਟ ਖੜਕਾ ਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਨੂੰ ਫਤਿਹ ਕੀਤਾ ਸੀ। ਜਿਸ ਸਰਹਿੰਦ ਉੱਤੇ ਬਾਬਾ ਬੰਦਾ ਸਿੰਘ ਬਹਾਦਰ ਨੇ ਕੇਸਰੀ ਨਿਸ਼ਾਨ ਸਾਹਿਬ ਲਹਿਰਾ ਕੇ ਮੁਗ਼ਲ ਹਕੂਮਤ ਦੀਆਂ ਜੜਾਂ ਪੁੱਟ ਦਿਤੀਆਂ ਸੀ। ਇਸ ਦਿਨ ਨੂੰ ਯਾਦ ਕਰਦੇ ਹੋਏ ਸਰਹਿੰਦ ਫਤਿਹ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ 12 ਤੋਂ 14 ਮਈ ਨੂੰ ਸਰਹਿੰਦ ਫਤਿਹ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਇਸ ਸਾਲ ਵੀ ਸਰਹਿੰਦ ਫਤਿਹ ਦਿਵਸ ਕਾਫੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਫ਼ਤਹਿਗੜ੍ਹ ਸਾਹਿਬ ਦੇ ਗੁਰਮੁੱਖ ਸਿੰਘ ਯਾਦਗਾਰੀ ਮੀਟਿੰਗ ਹਾਲ ਵਿੱਚ ਐਸਜੀਪੀਸੀ ਦੇ ਜਰਨਲ ਸੱਕਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਸਬੰਧੀ ਐਸਜੀਪੀਸੀ ਦੇ ਜਨਰਲ ਸਕੱਤਰ ਜੱਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਚਪੜਚਿੜੀ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਉਪਰੰਤ ਇਤਿਹਾਸਕ ਦਿਨ ਮੌਕੇ ਕੇਸਰੀ ਝੰਡਾ ਲਹਿਰਾਇਆ ਜਾਵੇਗਾ ਅਤੇ ਬਾਅਦ ਵਿੱਚ ਗੁਰਮਤਿ ਸਮਾਗਮ ਵੀ ਕਰਵਾਏ ਜਾਣਗੇ।
Last Updated : Feb 3, 2023, 8:23 PM IST