ਫਿਰੋਜ਼ਪੁਰ ਪੁਲਿਸ ਨੇ ਸਾਢੇ ਤਿੰਨ ਕਿੱਲੋ ਹੈਰੋਇਨ ਸਮੇਤ 5 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ - ਪੁਲਿਸ ਨੇ ਹੈਰੋਇਨ ਸਮੇਤ ਤਸਕਰ ਫੜ੍ਹੇ
Published : Nov 17, 2023, 8:50 PM IST
ਫਿਰੋਜ਼ਪੁਰ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਸਾਢੇ ਤਿੰਨ ਕਿੱਲੋ ਹੈਰੋਇਨ ਸਮੇਤ 5 ਵਿਅਕਤੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸਪੀਡੀ ਰਣਧੀਰ ਕੁਮਾਰ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਸੀਆਈਏ ਅਤੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਅਨਮੋਲ ਸਿੰਘ ਅਤੇ ਅਨੁਰਾਗ ਪਿੰਡ ਵਰਿਆਵਾਲਾ ਤੋਂ ਭਾਰੀ ਮਾਤਰਾ ਵਿੱਚ ਹੈਰੋਇਨ ਲੈ ਕੇ ਜਾ ਰਹੇ ਹਨ। ਜਦੋਂ ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਦੋ ਵਿਅਕਤੀਆਂ ਨੂੰ 2 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਪੁਲਿਸ ਨੇ ਮਮਦੋਟ ਕਸਬੇ ਤੋਂ ਤਿੰਨ ਵਿਅਕਤੀਆਂ ਨੂੰ 1 ਕਿਲੋ 500 ਗ੍ਰਾਮ ਹੈਰੋਇਨ ਅਤੇ ਇੱਕ ਵਾਹਨ ਸਮੇਤ ਕਾਬੂ ਕੀਤਾ ਹੈ।