Fire Broke In Kharar Police Station : ਖਰੜ ਦੇ ਸੰਨੀ ਇਨਕਲੇਵ ਥਾਣੇ ਵਿੱਚ ਲੱਗੀ ਭਿਆਨਕ ਅੱਗ, ਕਈ ਵਾਹਨ ਸੜੇ - ਸੰਨੀ ਇਨਕਲੇਵ ਪੁਲਸ ਚੌਕੀ ਚ ਲੱਗੀ ਅੱਗ
Published : Oct 13, 2023, 7:36 PM IST
|Updated : Oct 13, 2023, 8:05 PM IST
ਮੋਹਾਲੀ ਦੇ ਖਰੜ ਥਾਣੇ ਦੀ ਸੰਨੀ ਇਨਕਲੇਵ ਪੁਲਿਸ ਚੌਕੀ 'ਚ ਸ਼ੁੱਕਰਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਪੋਸਟ ਦੇ ਅੰਦਰ ਅਤੇ ਆਲੇ-ਦੁਆਲੇ ਅੱਗ ਤੇਜ਼ੀ ਨਾਲ ਫੈਲਣ ਕਾਰਨ ਕਈ ਗੱਡੀਆਂ ਅਤੇ ਹੋਰ ਦੋਪਹੀਆ ਵਾਹਨ ਸੜ ਗਏ ਹਨ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਅੱਗ ਲੱਗਣ ਦੇ ਕਾਰਨਾਂ ਦੀ ਜੇਕਰ ਗੱਲ ਕਰੀਏ ਤਾਂ ਇਹ ਅੱਗ ਬਿਜਲੀ ਦੀਆਂ ਟੁੱਟੀਆਂ ਤਾਰਾਂ ਕਾਰਨ ਲੱਗੀ ਹੈ। ਅੱਗ ਲੱਗਣ ਦੀ ਇਸ ਘਟਨਾ ਵਿੱਚ ਪੁਲਿਸ ਚੌਕੀ ਨੂੰ ਕਿੰਨਾ ਨੁਕਸਾਨ ਹੋਇਆ ਹੈ, ਇਸ ਦਾ ਅਜੇ ਤੱਕ ਪਤਾ ਨਹੀਂ ਚੱਲ ਨਹੀਂ ਹੋ ਸਕਿਆ ਹੈ। ਘਟਨਾ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।