ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਮੰਦਰ ਸਾਹਿਬ ਵਿੱਚ ਹੋਈ ਆਤਿਸ਼ਬਾਜ਼ੀ - ਹਰਿਮੰਦਰ ਸਾਹਿਬ ਵਿੱਚ ਹੋਈ ਆਤਿਸ਼ਬਾਜ਼ੀ
ਅੰਮ੍ਰਿਤਸਰ: ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ (Prakash Parv of Sri Guru Gobind Singh Ji) ਪੂਰੇ ਦੇਸ਼ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਪਟਨਾ ਸਾਹਿਬ ਦੀ ਧਰਤੀ ਉੱਤੇ ਵੀ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋ ਰਹੇ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮੌਕੇ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਸਵੇਰ ਤੋਂ ਸ਼ਰਧਾਲੂ ਨਤਮਸਤਕ ਹੋ ਕੇ ਗੁਰੂ ਘਰ ਹਾਜ਼ਰੀ ਲਗਵਾ ਰਹੇ ਹਨ। ਸਵੇਰ ਤੋਂ ਹੀ ਸ਼ਰਧਾਲੂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਆਪਣੇ ਆਪ ਨੂੰ ਸੁਭਾਗਸ਼ਾਲੀ ਵੀ ਸਮਝਦੇ ਸਨ। ਦੂਸਰੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਵੇਰੇ ਜਲੌਅ ਸਾਹਿਬ ਸਜਾਏ ਗਏ ਅਤੇ ਦੇਰ ਰਾਤ ਰਹਿਰਾਸ ਦੇ ਪਾਠ ਦੇ ਭੋਗ ਤੋਂ ਬਾਅਦ ਸੁੰਦਰ (Fireworks were set off at Harmandir Sahib) ਆਤਿਸ਼ਬਾਜ਼ੀ ਵੀ ਕੀਤੀ ਗਈ।
Last Updated : Feb 3, 2023, 8:37 PM IST