ਪੰਜਾਬ ਸਰਕਾਰ ਵੱਲੋਂ ਚਲਾਈ ਗਈ ਤੀਰਥ ਯਾਤਰਾ ਦੇ ਤਹਿਤ ਸੁਲਤਾਨਪੁਰ ਲੋਧੀ ਤੋਂ ਪਹਿਲੀ ਬੱਸ ਰਵਾਨਾ
Published : Dec 16, 2023, 6:01 PM IST
ਕਪੂਰਥਲਾ:ਪੰਜਾਬ ਸਰਕਾਰ ਵੱਲੋਂ ਚਲਾਈ ਗਈ ਤੀਰਥ ਯਾਤਰਾ ਦੇ ਤਹਿਤ ਸੁਲਤਾਨਪੁਰ ਲੋਧੀ ਤੋਂ ਅੱਜ ਸ਼ਰਧਾਲੂਆਂ ਦਾ ਜਥਾ ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਲਈ ਸੁਲਤਾਨਪੁਰ ਲੋਧੀ ਤੋਂ ਬੱਸ ਰਾਹੀ ਰਵਾਨਾ ਕੀਤਾ ਗਿਆ, ਜੋ ਵੱਖ-ਵੱਖ ਤੀਰਥ ਅਸਥਾਨਾਂ ਦੀ ਯਾਤਰਾ ਕਰਦੇ ਹੋਏ ਦੂਸਰੇ ਦਿਨ ਵਾਪਸ ਸੁਲਤਾਨਪੁਰ ਲੋਧੀ ਪਹੁੰਚੇਗਾ। ਇਸ ਮੌਕੇ ਐੱਸ ਡੀ ਐੱਮ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਲਈ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ ਜੋ ਕਿ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਲਈ ਸ਼ਰਧਾਲੂਆਂ ਨੂੰ ਬੱਸ ਅਤੇ ਟਰੇਨ ਰਾਹੀਂ ਸਰਕਾਰ ਨੇ ਮੁਫ਼ਤ ਯਾਤਰਾ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੇ ਲਈ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ। ਇਸ ਮੌਕੇ ਆਪਣੀ ਪਹਿਲੀ ਯਾਤਰਾ ਲਈ ਜਾ ਰਹੇ ਸ਼ਰਧਾਲੂਆਂ ਦੇ ਵਿੱਚ ਵੀ ਖੁਸ਼ੀ ਪਾਈ ਜਾ ਰਹੀ ਹੈ। ਉਹਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਚਲਾਈ ਗਈ ਫਰੀ ਬੱਸ ਤੀਰਥ ਯਾਤਰਾ ਲੋਕਾਂ ਦੇ ਲਈ ਵਰਦਾਨ ਹੈ, ਜਿਸ ਨਾਲ ਉਹ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ।