ਡੀਐੱਸਪੀ ਦੀ ਅਗਵਾਈ ਵਿੱਚ ਪੁਲਿਸ ਨੇ ਬਾਜ਼ਾਰਾਂ ਤੇ ਸ਼ਹਿਰ ਵਿੱਚ ਕੱਢਿਆ ਫਲੈਗ ਮਾਰਚ - ropar news
ਤਿਉਹਾਰਾਂ ਦੇ ਮੱਦੇਨਜ਼ਰ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਸਬੰਧੀ ਪੁਲਿਸ ਵਲੋਂ ਮੁਸਤੈਦੀ ਵਰਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਨੰਗਲ ਵਿਚ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ ਹੈ। ਇਸ ਸਬੰਧੀ ਡੀਐੱਸਪੀ ਨੰਗਲ ਸਤੀਸ਼ ਕੁਮਾਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਭੀੜ ਭਾੜ ਵਾਲੇ ਬਾਜ਼ਾਰਾਂ ਵਿੱਚ ਇਹ ਪੈਦਲ ਮਾਰਚ ਕੱਢਿਆ ਜਾ ਰਿਹਾ ਹੈ ਤਾਂ ਜੋ ਦੀਵਾਲੀ ਦਾ ਤਿਉਹਾਰ ਸੁਖ ਸ਼ਾਂਤੀ ਨਾਲ ਨਿਕਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਟਾਕਿਆਂ ਦੀਆ ਦੁਕਾਨਾਂ ਲਾਉਣ ਲਈ ਥਾਂਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਫਲਾਈਓਵਰ ਕਰਕੇ ਚੌਵੀ ਘੰਟੇ ਨੰਗਲ ਡੈਮ 'ਤੇ ਲੱਗਣ ਵਾਲੇ ਜਾਮ ਬਾਰੇ ਬੋਲਦੇ ਹੋਏ ਕਿਹਾ ਕਿ ਇਸ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
Last Updated : Feb 3, 2023, 8:29 PM IST