ਛੋਟੇ ਹਾਥੀ ਅਤੇ ਕਾਰ ਦੀ ਟੱਕਰ ਤੋਂ ਬਾਅਦ ਪਲਟੀ ਕਾਰ - Collision between small truck and car
ਗੜ੍ਹਸ਼ੰਕਰ ਹੁਸ਼ਿਆਰਪੁਰ ਰੋਡ਼ ਪਿੰਡ ਭਜਲਾਂ ਫਾਟਕ ਦੇ ਕੋਲ ਕਾਰ ਅਤੇ ਛੋਟੇ ਹਾਥੀ ਦੀ ਟੱਕਰ ਹੋਣ ਕਾਰਨ ਦੋਨੋ ਗੱਡੀਆਂ ਨੁਕਸਾਨੀਆਂ ਗਈਆਂ। ਮਿਲੀ ਜਾਣਕਾਰੀ ਅਨੁਸਾਰ ਛੋਟਾ ਹਾਥੀ ਪਿੰਡ ਭਜਲਾਂ ਤੋਂ ਗੜ੍ਹਸ਼ੰਕਰ ਨੂੰ ਆ ਰਿਹਾ ਸੀ ਜਦੋਂ ਉਹ ਮੇਨ ਹਾਈਵੇ ਉਤੇ ਪੁੱਜਾ ਤਾਂ ਪਿੱਛੋਂ ਆ ਰਹੀ ਕਾਰ ਨੇ ਜ਼ੋਰਦਾਰ ਟੱਕਰ ਮਾਰ ਕੇ ਦਰੱਖਤ ਨਾਲ ਟਕਰਾ ਗਿਆ। ਇਸ ਹਾਦਸੇ ਦੁਰਾਨ ਜਾਨੀ ਨੁਕਸਾਨ ਹੋਣ ਤੋਂ ਬਚਾ ਰਿਹਾ। ਇਸ ਸਬੰਧ ਵਿੱਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਹਾਈਵੇ ਤੋਂ ਗੱਡੀਆਂ ਨੂੰ ਸਾਈਡ ਕਰਵਾਇਆ ਗਿਆ ਅਤੇ ਬਣਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
Last Updated : Feb 3, 2023, 8:34 PM IST