Diwali 2023: ਦੀਵਾਲੀ ਦੇ ਤਿਉਹਾਰ 'ਤੇ ਵੇਖੋ ਸ੍ਰੀ ਦਰਬਾਰ ਸਾਹਿਬ ਦਾ ਦਿਲ ਖਿੱਚਵਾਂ ਨਜ਼ਾਰਾ
Published : Nov 12, 2023, 10:38 PM IST
ਅੰਮ੍ਰਿਤਸਰ: ਕਹਿੰਦੇ ਹਨ ਦਾਲ ਰੋਟੀ ਘਰ ਦੀ ਦੀਵਾਲੀ ਅੰਮ੍ਰਿਤਸਰ ਦੀ। ਜਿੱਥੇ ਪੂਰੀ ਦੁਨਿਆ 'ਚ ਧੂਮ-ਧਾਮ ਨਾਲ ਦੀ ਦੀਵਾਲੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਉੱਥੇ ਹੀ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ 'ਚ ਬੰਦੀ ਛੋੜ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਤੋਂ 52 ਰਾਜਾਂ ਨੂੰ ਛੁਡਵਾਇਆ ਸੀ। ਉਸੇ ਦਿਨ ਤੋਂ ਹੀ ਦੀਵਾਲੀ ਦਾ ਤਿਉਹਾਰ ਸਿੱਖ ਕੌਮ ਲਈ ਬੰਦੀ ਛੋੜ ਦਿਵਸ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ । ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਰੌਣਕਾਂ ਲੱਗੀਆਂ ਹੋਈਆਂ ਸਨ ।ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਕਿ ਇਸ ਪਵਿੱਤਰ ਤਿਉਹਾਰ ਦੇ ਮੌਕੇ 'ਤੇ ਸਾਨੂੰ ਇੱਥੇ ਆਉਣ ਦਾ ਮੌਕਾ ਮਿਿਲਆ । ਉਨ੍ਹਾਂ ਕਿਹਾ ਕਿ ਅੱਜ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਏਗੀ ਜਿਸ ਦਾ ਨਜ਼ਾਰਾ ਵੇਖਣ ਵਾਲਾ ਹੁੰਦਾ ਹੈ।