ਮਾਨਸਾ ਧਰਨੇ ਦੌਰਾਨ ਡੱਲੇਵਾਲ ਨੇ ਸਰਕਾਰ ਤੋਂ ਕੀਤੀ ਇਹ ਮੰਗ
ਮਾਨਸਾ ਵਿਖੇ ਕਿਸਾਨਾਂ ਦਾ ਬੇਮੌਸਮੀ ਮੀਂਹ ਨਾਲ ਨੁਕਸਾਨੇ ਗਏ ਨਰਮੇ ਅਤੇ ਝੋਨੇ ਦੀ ਫ਼ਸਲ ਦੇ ਮੁਆਵਜ਼ੇ ਲਈ ਧਰਨਾ ਚਲ ਰਿਹਾ ਹੈ। ਇਸ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਿਛਲੇ ਸਮੇਂ ਦੇ ਵਿਚ ਗੁਲਾਬੀ ਸੁੰਡੀ ਅਤੇ ਬੇਮੌਸਮੀ ਬਾਰਿਸ਼ ਦੇ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਲੈਣ ਦੇ ਲਈ ਕਿਸਾਨਾਂ ਦਾ ਲੜੀਵਾਰ ਧਰਨਾ ਚੱਲ ਰਿਹਾ ਹੈ ਪਰ ਸਰਕਾਰ ਇਸ ਗੱਲ ਨੂੰ ਮੰਨੀ ਵੀ ਹੈ ਕਿ ਕਿਸਾਨਾਂ ਦੀਆਂ ਫਸਲਾਂ ਖਰਾਬ ਹੋਈਆਂ ਹਨ ਪਰ ਮੁਆਵਜ਼ਾ ਅਜੇ ਤੱਕ ਨਹੀਂ ਦਿੱਤਾ ਗਿਆ। ਜਿਸ ਦੇ ਚੱਲਦੇ ਉਨ੍ਹਾਂ ਨੇ ਸਰਕਾਰ ਕੋਲੋਂ ਤੁਰੰਤ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ।
Last Updated : Feb 3, 2023, 8:29 PM IST