ਜੁਆਇੰਨ ਕਰਨ ਤੋਂ ਪਹਿਲਾਂ ਐੱਸਪੀਐੱਸ ਪਰਮਾਰ ਨੂੰ ਦਿੱਤਾ ਗਿਆ ਗਾਰਡ ਆਫ ਆਨਰ - ਹੋਰ ਸੂਬਿਆਂ ਦੇ ਬਾਰਡਰਾਂ ਦੀ ਨਾਕੇਬੰਦੀ
ਬਠਿੰਡਾ ਰੇਂਜ ਵਿੱਚ ਜੁਆਇਨ ਕਰਨ ਤੋਂ ਪਹਿਲਾਂ ਆਈਜੀ ਐੱਸਪੀਐੱਸ ਪਰਮਾਰ (IG SPS Parmar) ਨੂੰ ਦਫ਼ਤਰ ਪਹੁੰਚਣ ਤੋਂ ਪਹਿਲਾਂ ਪੁਲਿਸ ਵੱਲੋਂ ਗਾਰਡ ਆਫ਼ ਆਨਰ (Guard of Honour) ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅਪਰਾਧ ਨੂੰ ਨੱਥ ਪਾਉਣ ਲਈ ਵਿਸ਼ੇਸ਼ ਵਿਉਂਤਬੰਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਫਸਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਬਠਿੰਡਾ ਨਾਲ ਲੱਗਦੇ ਹੋਰ ਸੂਬਿਆਂ ਦੇ ਬਾਰਡਰਾਂ ਦੀ ਨਾਕੇਬੰਦੀ (Blockade of borders of other states) ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਵੀ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਕਿ ਜੇਕਰ ਕੋਈ ਅਪਰਾਧ ਹੁੰਦਾ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ ਤਾਂ ਜੋ ਰੇਂਜ ਨੂੰ ਅਪਰਾਧ ਮੁਕਤ ਖੇਤਰ ਬਣਾਇਆ ਜਾ ਸਕੇ।
Last Updated : Feb 3, 2023, 8:32 PM IST