ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ - Shiromani Gurdwara Parbandhak Committee
ਅੰਮ੍ਰਿਤਸਰ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ (Bhagat Namdev jis birthday) ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਭਾਈ ਸੁਖਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਥਾਵਾਚਕ ਭਾਈ ਸੁਖਵਿੰਦਰ ਸਿੰਘ ਨੇ ਭਗਤ ਨਾਮਦੇਵ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਉੱਤੇ ਚੱਲਣ ਦੀ ਪ੍ਰੇਰਣਾ ਦਿੱਤੀ।
Last Updated : Feb 3, 2023, 8:31 PM IST