ਗੁਰਪ੍ਰੀਤ ਸਿੰਘ ਭੁੱਲਰ ਨੇ ਬਤੌਰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸੰਭਾਲਿਆ ਅਹੁਦਾ, ਸ਼ਹਿਰ ਨੂੰ ਕ੍ਰਾਈਮ ਮੁਕਤ ਕਰਨ ਲਈ ਮੰਗਿਆ ਸਭ ਦਾ ਸਹਿਯੋਗ - ਅੰਮ੍ਰਿਤਸਰ ਪੁਲਿਸ ਕਮਿਸ਼ਨਰ
Published : Nov 22, 2023, 4:10 PM IST
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੋ ਨਿਹਾਲ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ ਅਤੇ ਉਹਨਾਂ ਦੀ ਜਗ੍ਹਾ ਉੱਤੇ ਆਈਪੀਐੱਸ ਗੁਰਪ੍ਰੀਤ ਸਿੰਘ ਭੁੱਲਰ (IPS Gurpreet Singh Bhullar) ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਜੋਂ ਤਾਇਨਾਤ ਕੀਤੇ ਗਏ, ਜਿਨ੍ਹਾਂ ਨੇ ਅੱਜ ਆਪਣਾ ਅਹੁਦਾ ਸਾਂਭਿਆ ਅਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫਤਰ ਪਹੁੰਚਣ ਉੱਤੇ ਅੰਮ੍ਰਿਤਸਰ ਪੁਲਿਸ ਟੁਕੜੀ ਵੱਲੋਂ ਉਹਨਾਂ ਨੂੰ ਗਾਰਡ ਆਫ ਓਨਰ (Guard of Honor) ਦਿੱਤਾ ਗਿਆ। ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਵੱਧ ਰਹੀਆਂ ਕ੍ਰਾਈਮ ਦੀਆਂ ਵਾਰਦਾਤਾਂ ਅਤੇ ਇਸ ਤੋਂ ਇਲਾਵਾ ਅੰਮ੍ਰਿਤਸਰ ਸ਼ਹਿਰ ਵਿੱਚ ਵੱਧ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ਉੱਤੇ ਹੱਲ (Solve the traffic problem on priority basis) ਕਰਨ ਦੇ ਯਤਨ ਕੀਤੇ ਜਾਣਗੇ। ਅੰਮ੍ਰਿਤਸਰ ਵਿੱਚ ਵਾਰਦਾਤਾਂ ਨੂੰ ਰੋਕਣ ਦੇ ਲਈ ਉਹ ਹਰ ਇੱਕ ਦਾ ਸਹਿਯੋਗ ਲੈਣਗੇ। (Amritsar Police Commissioner)