ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ, ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਨਤਮਸਤਕ - ਤਖਤ ਸ੍ਰੀ ਕੇਸਗੜ੍ਹ ਸਾਹਿਬ
ਅੱਜ ਸਮੁੱਚੇ ਜਗਤ ਵਿੱਚ ਜਿੱਥੇ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ (Gurta Gaddi Day) ਮਨਾਇਆ ਜਾ ਰਿਹਾ ਹੈ ਉੱਥੇ ਹੀ ਗੁਰੂ ਹਰ ਰਾਇ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਵੀ ਗੁਰੂ ਘਰਾਂ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਸ੍ਰੀ ਕੀਰਤਪੁਰ ਸਾਹਿਬ (Sri Kiratpur Sahib) ਦੀ ਇਤਿਹਾਸਕ ਧਰਤੀ ਉੱਤੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸੁਸ਼ੋਭਿਤ ਹੈ ਜਿੱਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਦੇ ਸਹਿਯੋਗ ਨਾਲ ਗੁਰੂ ਸਾਹਿਬ ਦਾ ਗੁਰਤਾ ਗੱਦੀ ਦਿਵਸ ਮਨਾਇਆ ਗਿਆ। ਗੁਰਤਾ ਗੱਦੀ ਦਿਵਸ ਮੌਕੇ ਸੰਗਤ ਨੇ ਗੁਰੂਘਰ ਵਿਖੇ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਸਰਵਣ ਕੀਤੀ ।
Last Updated : Feb 3, 2023, 8:29 PM IST