ਹਰਸਿਮਰਤ ਕੌਰ ਬਾਦਲ ਨੇ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਆਪ ਸਰਕਾਰ ਉੱਤੇ ਕੀਤੇ ਤਿੱਖੇ ਸ਼ਬਦੀ ਹਮਲੇ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਪੰਜਾਬ ਦਾ ਉਹ ਸਤਾਰਾਂ ਸਿੱਧੂ ਮੂਸੇਵਾਲਾ ਜਿਸ ਨੇ ਛੋਟੀ ਉਮਰ ਵਿੱਚ ਹੀ ਬਹੁਤ ਨਾਮ ਕਮਾਇਆ ਸੀ, ਜਿਸ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਕੱਲ੍ਹ ਤੋਂ ਲੈ ਕੇ ਅੱਜ ਤਕ ਸਿਆਸਤਦਾਨਾਂ ਵੱਲੋਂ ਲਗਾਤਾਰ ਹੀ ਪੰਜਾਬ ਦੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਸਰਕਾਰ ਉੱਤੇ ਤਿੱਖੇ ਨਿਸ਼ਾਨੇ ਸਾਧੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ, "ਉਸ ਮਾਂ ਨੂੰ ਪੁੱਛਿਆ ਜਾਵੇ, ਜਿਸ ਦਾ ਪੁੱਤਰ ਇਸ ਦੁਨੀਆ ਵਿੱਚ ਨਹੀਂ ਰਿਹਾ ਪਰ ਸਰਕਾਰ ਦੋ ਗੈਂਗਸਟਰਾਂ ਦੀ ਲੜਾਈ ਦੱਸ ਕੇ ਆਪਣਾ ਪੱਲਾ ਝਾੜ ਰਹੀ ਹੈ।" ਉਨ੍ਹਾਂ ਅੱਗੇ ਕਿਹਾ ਕਿ ਉਹ ਸਿੱਧੂ ਮੁਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਵੀ ਕਰਦੇ ਹਨ। ਉਹਨਾਂ ਨੇ "ਆਪ" ਸਰਕਾਰ ਤੋਂ ਸਵਾਲ ਪੁੱਛਦੇ ਹੋਏ ਕਿਹਾ ਕਿ ਜਿੱਥੇ ਸਾਰੇ ਸਿਆਸਤਦਾਨਾਂ ਦੀ ਸੁਰੱਖਿਆ ਵਾਪਸ ਲਈ ਜਾ ਰਹੀ ਹੈ, ਫਿਰ ਰਾਘਵ ਚੱਢਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭਾਰੀ ਸਕਿਓਰਿਟੀ ਫੋਰਸ ਕਿਉਂ ਦਿੱਤੀ ਗਈ ਹੈ?
Last Updated : Feb 3, 2023, 8:23 PM IST