ਅਜਨਾਲਾ ਪੁਲਿਸ ਵੱਲੋਂ 20 ਕਰੋੜ ਦੀ ਹੈਰੋਇਨ ਬਰਾਮਦ, ਤਸਕਰ ਭੈਣ ਗ੍ਰਿਫ਼ਤਾਰ, ਭਰਾ ਹੋਇਆ ਫ਼ਰਾਰ - ਅੰਮ੍ਰਿਤਸਰ ਕ੍ਰਾਈਮ ਨਿਊਜ਼
Published : Dec 29, 2023, 6:34 PM IST
|Updated : Dec 29, 2023, 7:38 PM IST
Heroin worth 20 crores recovered: ਥਾਣਾ ਅਜਨਾਲਾ ਦੀ ਪੁਲਿਸ ਪਾਰਟੀ ਵੱਲੋਂ ਸਰਹੱਦੀ ਪਿੰਡ ਮਾਝੀਮੀਆਂ ਨਜ਼ਦੀਕ ਨਾਕਾਬੰਦੀ ਦੌਰਾਨ ਇੱਕ ਕੁੜੀ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਮੌਕੇ ਤੋਂ ਅੱਧਾ ਕਿੱਲੋ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਕੁੜੀ ਨੇ ਦੱਸਿਆ ਕਿ ਉਸ ਦਾ ਭਰਾ ਸਰਹੱਦ ਪਾਰ ਤੋਂ ਡਰੋਨ ਰਾਹੀਂ ਆਈ ਹੈਰੋਇਨ ਨੂੰ ਅੱਗੇ ਵੇਚਦਾ ਹੈ ਤਾਂ ਪੁਲਿਸ ਨੇ ਮੁਲਜ਼ਮ ਮਹਿਲਾ ਦੇ ਘਰ ਪਹੁੰਚ ਕੇ ਸਾਢੇ ਤਿੰਨ ਕਿੱਲੋ ਹੈਰੋਇਨ ਹੋਰ ਬਰਾਮਦ ਕੀਤੀ। ਪੁਲਿਸ ਮੁਤਾਬਿਕ ਕੌਮਾਂਤਰੀ ਬਜ਼ਾਰ ਵਿੱਚ ਇਸ ਹੈਰੋਇਨ ਦੀ ਕੀਮਤ 20 ਕਰੋੜ ਰੁਪਏ ਦੇ ਕਰੀਬ ਹੈ। ਪੁਲਿਸ ਮੁਤਾਬਿਕ ਤਸਕਰ ਭੈਣ ਨੂੰ ਤਾਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਮੁਲਜ਼ਮ ਭਰਾ ਮੌਕਾ ਵੇਖ ਕੇ ਫਰਾਰ ਹੋ ਗਿਆ ਅਤੇ ਉਸ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।