ਤੇਜ ਰਫਤਾਰ ਮੋਟਰ ਸਾਈਕਲ ਦੀ ਰੈਲਿੰਗ ਨਾਲ ਹੋਈ ਭਿਆਨਕ ਟੱਕਰ, ਇੱਕ ਦੀ ਮੌਤ ਇੱਕ ਜ਼ਖਮੀ - ਇੱਕ ਦੀ ਮੌਤ ਇੱਕ ਜ਼ਖਮੀ
ਤਰਨਤਾਰਨ ਦੇ ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਪਿੰਡ ਵੇਈਂ ਪੂਈਂ ਦੇ ਨਜਦੀਕ ਦੇਰ ਰਾਤ 2 ਵਜੇ ਦੇ ਕਰੀਬ ਤੇਜ ਰਫਤਾਰ ਮੋਟਰ ਸਾਈਕਲ ਸੜਕ ਕਿਨਾਰੇ ਲੱਗੀ ਰੇਲਿੰਗ ਨਾਲ ਟਕਰਾ ਗਈ ਜਿਸ ਕਾਰਨ ਇਸ ਭਿਆਨਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌੈਤ ਹੋ ਗਈ। ਜਦਕਿ ਦੂਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਰਿਸ਼ੀ ਦੇਵ ਗੋਇੰਦਵਾਲ ਸਾਹਿਬ ਵਿਖੇ ਸਥਿਤ ਬਰਗਰ ਹੁਟ ਰੈਸਟੋਰੈਂਟ ਤੇ ਕੰਮ ਕਰਦਾ ਸੀ ਅਤੇ ਉਨ੍ਹਾਂ ਨੂੰ ਮਿਲਣ ਸ਼ਾਮ ਸਮੇਂ ਲਈ ਤਰਨਤਾਰਨ ਵਿਖੇ ਆਇਆ ਸੀ ਅਤੇ ਸ਼ਰਾਬ ਦੇ ਨਸ਼ੇ ਦੀ ਹਾਲਤ ਵਿੱਚ ਰਾਤ ਕਰੀਬ 2 ਵਜੇ ਵਾਪਿਸ ਗੋਇੰਦਵਾਲ ਸਾਹਿਬ ਨੂੰ ਚਲ ਪਿਆ। ਜਿਸਦੀ ਮੋਟਰਸਾਈਕਲ ਤੇਜ਼ ਰਫਤਾਰ ਵਿੱਚ ਹੋਣ ਕਾਰਨ ਰੈਲਿੰਗ ਨਾਲ ਟਕਰਾ ਗਈ ਜਿਸ ਕਾਰਨ ਰਿਸ਼ੀ ਦੇਵ ਦੀ ਮੌਤ ਹੋ ਗਈ। ਮੌਕੇ ਉੱਤੇ ਪਹੁੰਚੇ ਚੌਂਕੀ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟ ਮਾਰਟਮ ਕਰਾਉਣ ਲਈ ਲਾਸ਼ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਜ਼ਖਮੀ ਨੌਜਵਾਨ ਦੇ ਬਿਆਨ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। ਬਿਆਨ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
Last Updated : Feb 3, 2023, 8:31 PM IST